ਪੰਜਾਬ ਪੈਨਸ਼ਨਰ ਐਸੋਸੀਏਸ਼ਨ ਮੰਗਾਂ ਨੂੰ ਲੈ ਕੇ ਕੀਤੀ ਚਰਚਾ
ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਗਾਂ ਨੂੰ ਲੈ ਕੇ ਮਾਸਿਕ ਮੀਟਿੰਗ ਕੀਤੀ
Publish Date: Sat, 11 Apr 2026 05:06 PM (IST)
Updated Date: Sat, 11 Apr 2026 05:08 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਪੈਨਸ਼ਨਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਮਾਸਿਕ ਮੀਟਿੰਗ ਪੈਨਸ਼ਨ ਦਫ਼ਤਰ ਵਿਖੇ ਗੁਰਪ੍ਰਤਾਪ ਸਿੰਘ ਪ੍ਰਧਾਨ ਅਤੇ ਓਮ ਪ੍ਰਕਾਸ਼ ਗਾਬਾ ਐਡਵੋਕੇਟ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਪ੍ਰਧਾਨ, ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਕੁਮਾਰ ਜੋਸਨ ਵਿੱਤ ਸਕੱਤਰ, ਅਤੇ ਓਮ ਪ੍ਰਕਾਸ਼ ਗਾਬਾ ਵਕੀਲ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਸੰਘਰਸ਼ ਕਰਕੇ ਜਿੱਤੇ ਗਏ ਕੇਸਾਂ ਦਾ ਜਲਦੀ ਫੈਸਲਾ ਕਰਕੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਅਜੀਤ ਸਿੰਘ ਸੋਢੀ, ਸਵਰਨਜੀਤ ਸਿੰਘ, ਹਰਜੀਤ ਸਿੰਘ, ਦੇਵ ਰਾਜ ਨਰੂਲਾ, ਰਾਕੇਸ਼ ਨਰੂਲਾ, ਓਮ ਪ੍ਰਕਾਸ਼ ਗੁੰਬਰ, ਨੋਨਿਹਾਲ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ ਹੈ, ਪਰ ਕੋਈ ਵੀ ਸਫਲ ਪ੍ਰੋਜੈਕਟ ਲਾਗੂ ਨਹੀਂ ਕੀਤਾ। ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਰਾਸ਼ਨ ਅਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇ ਕੇ ਪੰਜਾਬ ਦੀ ਹਾਲਤ ਖਸਤਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਵੱਡਾ ਖਮਿਆਜ਼ਾ ਭੁਗਤਣਾ ਪਵੇਗਾ।