ਚੱਲਦੇ ਹੋਏ ਓਲਾ ਇਲੈਕਟ੍ਰਿਕ ਸਕੂਟਰ ਨੂੰ ਲੱਗੀ ਅੱਗ
ਚੱਲਦੇ ਹੋਏ ਓਲਾ ਇਲੈਕਟ੍ਰਿਕ ਸਕੂਟਰ ਨੂੰ ਲੱਗੀ ਅੱਗ
Publish Date: Fri, 01 May 2026 06:27 PM (IST)
Updated Date: Fri, 01 May 2026 06:29 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ: ਫਿਰੋਜ਼ਪੁਰ ਦੇ ਨਜ਼ਦੀਕੀ ਇਲਾਕੇ ਵਿਚ ਇਕ ਓਲਾ ਇਲੈਕਟ੍ਰਿਕ ਸਕੂਟਰ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ, ਜੋ ਕਿ ਪਿੰਡ ਝੋਕ ਹਰੀਹਰ ਦਾ ਵਸਨੀਕ ਹੈ, ਆਪਣੀ ਓਲਾ ਇਲੈਕਟ੍ਰਿਕ ਸਕੂਟਰ ਤੇ ਝੋਕ ਹਰੀਹਰ ਤੋਂ ਫਿਰੋਜ਼ਪੁਰ ਛਾਉਣੀ ਵੱਲ ਜਾ ਰਿਹਾ ਸੀ। ਰਸਤੇ ਵਿਚ ਜਦੋਂ ਉਹ ਆਰਮੀ ਏਰੀਏ ਦੇ ਕੋਲੋਂ ਲੰਘ ਰਿਹਾ ਸੀ ਤਾਂ ਉਸ ਦੇ ਨੂੰ ਸਕੂਟਰ ਵਿੱਚੋਂ ਧੂਆਂ ਨਿਕਲਦਾ ਦਿੱਸਿਆ। ਉਸ ਨੇ ਤੁਰੰਤ ਆਪਣੇ ਸਕੂਟਰ ਨੂੰ ਰੋਕ ਲਿਆ ਤੇ ਸਕੂਟਰ ਨੂੰ ਅਚਾਨਕ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ।ਇਸ ਦੌਰਾਨ ਉਥੇ ਤੈਨਾਤ ਆਰਮੀ ਦੇ ਜਵਾਨ ਤੁਰੰਤ ਮੌਕੇ ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਵੱਲੋਂ ਫੌਰੀ ਤੌਰ ‘ਤੇ ਕੰਟੋਨਮੈਂਟ ਬੋਰਡ ਫਿਰੋਜ਼ਪੁਰ ਦੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਮੁਸ਼ਕਲ ਮਿਹਨਤ ਨਾਲ ਅੱਗ ’ਤੇ ਕਾਬੂ ਪਾਇਆ। ਸਮੇਂ ਸਿਰ ਕੀਤੀ ਕਾਰਵਾਈ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ।ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।