ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਲਿ੍ਹਾ ਫਿਰੋਜ਼ਪੁਰ ਦੇ ਜੋਨ ਫਿਰੋਜ਼ਪੁਰ ਦੇ ਪਿੰਡ ਕੈਲੋ ਵਾਲ, ਸੂਬਾ ਕਦੀਮ, ਆਸਲ, ਗੋਡਲ ਵਾਲਾ, ਕੁਤਬੇ ਵਾਲਾ, ਸਾਬੂ ਆਨਾ, ਆਮੇ ਵਾਲਾ ਆਦਿ ਪਿੰਡਾਂ ਵਿੱਚ ਜੋਨ ਸਕੱਤਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਮੀਟਿੰਗਾਂ ਕਰਵਾਈਆਂ ਗਈਆਂ।

ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਲਿ੍ਹਾ ਫਿਰੋਜ਼ਪੁਰ ਦੇ ਜੋਨ ਫਿਰੋਜ਼ਪੁਰ ਦੇ ਪਿੰਡ ਕੈਲੋ ਵਾਲ, ਸੂਬਾ ਕਦੀਮ, ਆਸਲ, ਗੋਡਲ ਵਾਲਾ, ਕੁਤਬੇ ਵਾਲਾ, ਸਾਬੂ ਆਨਾ, ਆਮੇ ਵਾਲਾ ਆਦਿ ਪਿੰਡਾਂ ਵਿੱਚ ਜੋਨ ਸਕੱਤਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਮੀਟਿੰਗਾਂ ਕਰਵਾਈਆਂ ਗਈਆਂ। ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇ ਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੂਰੇ ਦੇਸ਼ ਨੂੰ ਵਿਦੇਸ਼ੀਆਂ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ। ਜਿਸ ਵਿੱਚ ਖੇਤੀ ਸੈਕਟਰ ਨੂੰ ਵੀ ਇਨਾਂ੍ਹ ਦੇ ਹਵਾਲੇ ਕਰਨ ਵਾਸਤੇ ਅੰਦਰ ਖਾਤੇ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਲਾਗੂ ਕਿਸਾਨ ਮਜ਼ਦੂਰ ਤੇ ਕਰ ਰਹੀ ਹੈ। ਇਸ ਕਰਕੇ 13 ਫਰਵਰੀ ਨੂੰ ਉਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਮੋਰਚਾ (ਗੈਰ ਰਾਜਨੀਤਕ) ਵੱਲੋਂ ਦਿੱਲੀ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਕਿਉਂਕਿ ਮੋਦੀ ਸਰਕਾਰ ਕਿਸਾਨਾਂ ਨਾਲ ਵਾਧਾ ਖਿਲਾਫੀ ਕਰ ਰਹੀ ਹੈ।ਪਹਿਲੇ ਦਿੱਲੀ ਅੰਦੋਲਨ ਦੌਰਾਨ ਖੇਤੀ ਕਾਨੂੰਨ ਰੱਦ ਕਰਨ ਦੇ ਨਾਲ ਸਾਰੀਆਂ ਫਸਲਾਂ ਤੇ ਐੱਮਐੱਸਪੀ ਕਾਨੂੰਨ ਬਨਾਉਣ, ਬਿਜਲੀ ਸੋਧ ਬਿਜਲੀ ਰੱਦ ਕਰਨ, ਪ੍ਰਦੂਸ਼ਣ ਐਕਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣ, ਲਖੀਮਪੁਰ ਖੀਰੀ ਘਟਨਾ ਦੇ ਸ਼ਹੀਦਾਂ ਨੂੰ ਇਨਸਾਫ਼ ਦੇਣ, ਕਿਸਾਨਾਂ ਮਜ਼ਦੂਰਾਂ ਤੇ ਪਾਏ ਪਰਚੇ ਰੱਦ ਕਰਨ ਤੇ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਤੇ ਸਹਿਮਤ ਲਿਖਤੀ ਚਿੱਠੀ ਰਾਹੀਂ ਦਿੱਤੀ ਸੀ। ਜਿਸ ਤੋਂ ਮੋਦੀ ਸਰਕਾਰ ਮੁਨਕਰ ਹੋ ਚੁੱਕੀ ਹੈ। ਖੇਤੀ ਕਾਨੂੰਨਾ ਨੂੰ ਲੁਕਵੇਂ ਢੰਗ ਨਾਲ ਲਾਗੂ ਕਰਨ ਵਾਸਤੇ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਜੀ 20 ਸੰਮੇਲਨ ਕਰਕੇ ਅੰਦਰ ਵੜ ਕੇ ਮੋਦੀ ਸਰਕਾਰ ਨੇ ਕਰ ਮੁਕਤ ਵਪਾਰ ਸਮਝੌਤਾ ਕਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਾਸਤੇ ਕਰ ਲਿਆ ਹੈ। ਜਿਸ ਨਾਲ ਬਾਹਰਲੇ ਦੇਸ਼ਾਂ ਤੋਂ ਭਾਰਤ ਵਿੱਚ ਆਉਣ ਵਾਲੀਆਂ ਵਸਤਾਂ ਤੋਂ 40 ਪ੍ਰਤੀਸ਼ਤ ਇੰਮਪੋਰਟ ਡਿਊਟੀ ਹਟਾ ਦਿੱਤੀ ਗਈ ਹੈ। ਉਸ ਨਾਲ ਸਾਡੇ ਦੇਸ਼ ਵਿੱਚ ਪੈਦਾ ਹੋਣ ਵਾਲੀਆਂ ਵਸਤਾਂ ਦੀ ਬੇਕਦਰੀ ਹੋਵਗੀ। ਕਣਕ ਦੀ ਭਾਅ 800 ਰੁਪਏ ਘਟੇਗਾ। ਕਿਸਾਨ ਆਗੂਆਂ ਨੇ ਮੀਟਿੰਗਾਂ ਵਿੱਚ ਇਕੱਤਰ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਉ ਆਪਣੇ ਗੁਰੂਆਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਪਣੀ ਕਿਸਾਨੀ, ਜਵਾਨੀ, ਫਸਲਾਂ ਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ 13 ਫਰਵਰੀ ਨੂੰ ਟਰੈਕਟਰ ਟਰਾਲੀਆਂ, ਰਸਤਾ ਬਸਤਾ, ਝੰਡੇ ਲੈ ਕੇ ਦਿੱਲੀ ਕੂਚ ਕਰੀਏ। ਸਾਰੇ ਪਿੰਡਾਂ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਹਰਦੀਪ ਸਿੰਘ, ਗੁਰਮੇਲ ਸਿੰਘ, ਸੁਖਜਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਬੇਅੰਤ ਸਿੰਘ ਆਦਿ ਆਗੂ ਹਾਜ਼ਰ ਸਨ।