ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਾ. ਨੇਹਾ ਮੌਂਗਾ ਦਾ ਸਨਮਾਨ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਡਾ. ਨੇਹਾ ਮੌਂਗਾ ਦਾ ਵਿਸ਼ੇਸ਼ ਸਨਮਾਨ
Publish Date: Tue, 10 Mar 2026 04:17 PM (IST)
Updated Date: Tue, 10 Mar 2026 04:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਮਾਜਿਕ ਭਲਾਈ ਅਤੇ ਸੇਵਾ ਕਾਰਜਾਂ ਵਿਚ ਸਰਾਹਣਯੋਗ ਯੋਗਦਾਨ ਪਾਉਣ ਲਈ ਡਾ. ਨੇਹਾ ਮੌਂਗਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਨੀਤੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਸਮਰਪਣ ਨਾਲ ਹੀ ਪਰਿਵਾਰ ਅਤੇ ਸਮਾਜ ਦੋਵੇਂ ਅੱਗੇ ਵੱਧਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿਚ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੀ ਹੈ ਅਤੇ ਸਮਾਜਿਕ ਤਬਦੀਲੀ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸ ਤਰ੍ਹਾਂ ਦੇ ਸਨਮਾਨ ਮਹਿਲਾਵਾਂ ਨੂੰ ਹੋਰ ਉਤਸ਼ਾਹਿਤ ਕਰਦੇ ਹਨ ਅਤੇ ਉਨ੍ਹਾਂ ਦੇ ਹੌਸਲੇ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਮੌਕੇ ਸਤਿੰਦਰ ਸਚਦੇਵਾ ਸਟੇਟ ਕੋਰਡੀਨੇਟਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜ ਵਿੱਚ ਉੱਚ ਕੋਟੀ ਦੀ ਸੇਵਾ ਕਰਨ ਵਾਲੀਆਂ ਮਹਿਲਾਵਾਂ ਦਾ ਸਨਮਾਨ ਕਰਨਾ ਸਾਡੇ ਸਭ ਦਾ ਫਰਜ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਸਨਮਾਨ ਸਮਾਰੋਹ ਮਹਿਲਾਵਾਂ ਵਿੱਚ ਨਵੀਂ ਊਰਜਾ ਅਤੇ ਆਤਮਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਸੇਵਾ ਦੇ ਕੰਮਾਂ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਇਸ ਦੌਰਾਨ ਸਤਿੰਦਰ ਸਚਦੇਵਾ ਸਟੇਟ ਕੋਰਡੀਨੇਟਰ, ਸੁਖਦੇਵ ਬਿੱਟੂ ਵਿੱਜ ਪ੍ਰਧਾਨ, ਗੁਰਬਖਸ਼ ਵਿੱਜ ਕੈਸ਼ੀਅਰ, ਵਿਜੈ ਮੌਂਗਾ ਵਾਈਸ ਪ੍ਰਧਾਨ, ਤਰਸੇਮ ਜੁਨੇਜਾ ਵਾਈਸ ਪ੍ਰਧਾਨ, ਨੀਤੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ,ਗੌਰੀ ਸ਼ਰਮਾ ਸਮੇਤ ਹੋਰ ਮੈਂਬਰ ਵੀ ਮੌਜੂਦ ਰਹੇ ਅਤੇ ਸਾਰਿਆਂ ਨੇ ਮਿਲ ਕੇ ਡਾ. ਨੇਹਾ ਮੌਂਗਾ ਦੇ ਸਮਾਜਿਕ ਯੋਗਦਾਨ ਦੀ ਪ੍ਰਸੰਸਾ ਕੀਤੀ।