4 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
4 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
Publish Date: Sun, 23 Nov 2025 03:21 PM (IST)
Updated Date: Sun, 23 Nov 2025 03:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ: ਥਾਣਾ ਮਖੂ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਇਲਾਕੇ ਵਿਚ ਗਸ਼ਤ ਲਈ ਰਵਾਨਾ ਸੀ ਤਾਂ ਇਸ ਦੌਰਾਨ ਸੂਆ ਪੁਲ ਮਖੂ ਨੇੜੇ ਪੁੱਜੀ ਤਾਂ ਇਕ ਮੋਨਾ ਨੌਜਵਾਨ ਰਾਜੂ ਪੁੱਤਰ ਕੀਮਾ ਵਾਸੀ ਵਾਰਡ ਨੰਬਰ 4 ਜੱਲਾ ਚੋਂਕ ਮਖੂ ਨੂੰ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।