ਪਾਬੰਦੀਸ਼ੁਦਾ ਲ਼ੀਆਂ ਅਤੇ ਕੈਪਸੂਲਾਂ ਸਮੇਤ ਇਕ ਗ੍ਰਿਫ਼ਤਾਰ
ਪਾਬੰਦੀ ਸ਼ੁਦਾ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਗ੍ਰਿਫਤਾਰ
Publish Date: Thu, 29 Jan 2026 03:36 PM (IST)
Updated Date: Fri, 30 Jan 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲ਼ੀਆਂ ਅਤੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖਿਲਾਫ 223, 319, 125 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਗਸ਼ਤ ਕਰਦੀ ਹੋਈ ਪਿੰਡ ਮਾਛੀਵਾੜਾ ਚੌਕ ਕੋਲ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਤਪਾਲ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਹਬੀਬ ਵਾਲਾ ਜੋ ਹਬੀਬ ਵਾਲਾ ਵਿਖੇ ਕੈਮਿਸਟ ਦੀ ਦੁਕਾਨ ਕਰਦਾ ਹੈ ਤੇ ਆਪਣੀ ਦੁਕਾਨ ਦੀ ਨਾਲ ਵਾਲੀ ਦੁਕਾਨ ਵਿਚ ਕਿਸੇ ਹੋਰ ਵਿਅਕਤੀ ਦੇ ਨਾਮ ਦਾ ਲਾਇਸੰਸ ਵਰਤ ਕੇ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਦਾ ਹੈ। ਜੋ ਖੁਦ ਮੈਡੀਸਨ ਦਾ ਮਾਹਿਰ ਨਹੀਂ ਹੈ ਤੇ ਪਬਲਿਕ ਦੀ ਜਾਨ ਖਤਰੇ ਵਿਚ ਪਾ ਰਿਹਾ ਹੈ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਦੁਕਾਨ ’ਤੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਸ ਦੀ ਦੁਕਾਨ ’ਚੋਂ 190 ਕੈਪਸੂਲ ਅਤੇ 160 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।