ਸਰਹੱਦੀ ਇਲਾਕੇ ’ਚ ਘੁੰਮ ਰਹੇ ਦੋ ਨੌਜਵਾਨਾਂ ’ਚੋਂ ਇਕ ਗ੍ਰਿਫ਼ਤਾਰ
ਸਰਹੱਦੀ ਇਲਾਕੇ ਵਿਚ ਘੁੰਮ ਰਹੇ ਦੋ ਨੌਜਵਾਨਾਂ ਵਿਚੋਂ ਇਕ ਗ੍ਰਿਫਤਾਰ
Publish Date: Sat, 14 Mar 2026 06:10 PM (IST)
Updated Date: Sat, 14 Mar 2026 06:12 PM (IST)

- ਪੁਲਿਸ ਨੇ ਕੀਤਾ 1 ਮੋਬਾਈਲ ਫੋਨ ਤੇ ਮੋਟਰਸਾਈਕਲ ਬਰਾਮਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਰਹੱਦੀ ਇਲਾਕੇ ਵਿਚ ਇੱਕ ਮੋਟਰਸਾਈਕਲ ’ਤੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਵਿਚੋਂ ਇੱਕ ਨੂੰ 1 ਮੋਬਾਈਲ ਫੋਨ, 1 ਮੋਟਰਸਾਈਕਲ ਅਤੇ 2700 ਰੁਪਏ ਦੀ ਰਾਸ਼ੀ ਸਮੇਤ ਗ੍ਰਿਫ਼ਤਾਰ ਕਰ ਕੇ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਦੋ ਖ਼ਿਲਾਫ਼ ਐੱਨਡੀਪੀਐੱਸ ਐਕਟ (ਨਾਨ ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ 12 ਮਾਰਚ 2026 ਨੂੰ ਬੀਐੱਸਐੱਫ ਬੀਓਪੀ ਚੌਕੀ ਪਛਾੜੀਆਂ ਫਿਰੋਜ਼ਪੁਰ ਦੇ ਕਰਮਚਾਰੀਆਂ ਨੂੰ ਦੌਰਾਨੇ ਗਸ਼ਤ ਖੇਤ ਕਾਮਲ ਵਾਲਾ 38 ਵਿਖੇ 2 ਨੌਜਵਾਨ ਇਕ ਮੋਟਰਸਾਈਕਲ ’ਤੇ ਘੁੰਮਦੇ ਵਿਖਾਈ ਦਿੱਤੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਜਿਨ੍ਹਾਂ ਵਿਚੋਂ ਇਕ ਨੌਜਵਾਨ ਗੁਰਮੀਤ ਸਿੰਘ ਵਾਸੀ ਪਿੰਡ ਕਾਮਲ ਵਾਲਾ ਭੱਜਣ ਵਿਚ ਕਾਮਯਾਬ ਹੋ ਗਿਆ ਅਤੇ ਦੂਸਰਾ ਨੌਜਵਾਨ ਗੁਰਮੀਤ ਸਿੰਘ ਵਾਸੀ ਪਿੰਡ ਚੱਕ ਕੰਨੀਆਂ ਵਾਲਾ ਜ਼ਿਲ੍ਹਾ ਮੋਗਾ ਨੂੰ ਸਮੇਤ ਮੋਟਰਸਾਈਕਲ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਦੌਰਾਨੇ ਗਸ਼ਤ ਤਲਾਸ਼ੀ ਕੀਤੀ ਤਾਂ ਉਸ ਪਾਸੋਂ 1 ਮੋਬਾਈਲ ਫੋਨ ਸੈਮਸੰਗ ਗਲੈਕਸੀ ਏ3, 1 ਮੋਟਰਸਾਈਕਲ ਪਲਟੀਨਾ ਅਤੇ 2700 ਰੁਪਏ ਜਾਮਾ ਤਲਾਸ਼ੀ ਕੀਤੀ ਕੀਤੀ ਤਾਂ ਉਸ ਕੋਲੋਂ 2700 ਰੁਪਏ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਫ਼ਰਾਰ ਹੋਏ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।