ਆਪ੍ਰੇਸ਼ਨ ਲੋਟਸ ਨੇ 'ਆਪ' ਨੂੰ ਦਿੱਤਾ ਇਕ ਹੋਰ ਝਟਕਾ, ਦੋ ਸਟੇਟ ਸੈਕਟਰੀਆਂ ਸਣੇ 4 ਆਗੂ ਭਾਜਪਾ 'ਚ ਸ਼ਾਮਲ, ਸਿਆਸੀ ਹਲਚਲ ਤੇਜ਼
ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਹੋਏ ਇਕ ਕਾਰਜਕ੍ਰਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਇਹਨਾਂ ਆਗੂਆਂ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਸੂਬਾ ਸੈੱਲ ਕੋਆਰਡੀਨੇਟਰ ਰੰਜਮ ਕਾਮਰਾ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ,ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।
Publish Date: Fri, 01 May 2026 01:28 PM (IST)
Updated Date: Fri, 01 May 2026 01:33 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਫਾਜ਼ਿਲਕਾ: ਆਮ ਆਦਮੀ ਪਾਰਟੀ (ਆਪ) ਨੂੰ ਫਾਜ਼ਿਲਕਾ ਵਿੱਚ ਵੱਡਾ ਝਟਕਾ ਲੱਗਿਆ ਹੈ, ਜਿੱਥੇ ਸਟੇਟ ਸੈਕਟਰੀ ਅਤੇ ਗਊ ਰਕਸ਼ਾ ਕਮਿਸ਼ਨ ਦੇ ਮੈਂਬਰ ਅਤੇ ਸਾਬਕਾ ਜ਼ਿਲ੍ਹਾਂ ਪ੍ਰਧਾਨ ਅਰੁਣ ਵਧਵਾ ਅਤੇ ਸੁਭਾਸ਼ ਠਾਕਰ ਸਮੇਤ ਹੋਮਵੀਰ ਮਾਨ ਅਤੇ ਜਗਜੀਤ ਸਿੰਘ ਪਦਮ ਆਪਣੇ ਸਾਥੀਆਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਹੋਏ ਇਕ ਕਾਰਜਕ੍ਰਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਇਹਨਾਂ ਆਗੂਆਂ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਸੂਬਾ ਸੈੱਲ ਕੋਆਰਡੀਨੇਟਰ ਰੰਜਮ ਕਾਮਰਾ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ,ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।
ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਦੌਰਾਨ ਰੰਜਮ ਕਾਮਰਾ ਨੇ ਕਿਹਾ ਕਿ ਭਾਜਪਾ "ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ" ਦੇ ਸਿਧਾਂਤ 'ਤੇ ਕੰਮ ਕਰਨ ਵਾਲੀ ਇਕਲੌਤੀ ਪਾਰਟੀ ਹੈ ਅਤੇ ਨਵੇਂ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਦਾ ਆਧਾਰ ਹੋਰ ਵਧੇਗਾ।
ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਅਤੇ ਕੌਂਸਲਰ ਗੋਲਡੀ ਸਚਦੇਵਾ ਨੇ ਵੀ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਫਾਜ਼ਿਲਕਾ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਮਜ਼ਬੂਤੀ ਨਾਲ ਉਭਰੇਗੀ।