ਚਾਇਨਾ ਡੋਰ ਵੇਚਣ, ਸਟੋਰ ਕਰਨ ’ਤੇ ਪਾਬੰਦੀ ਦੇ ਹੁਕਮ
ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪਾਬੰਦੀ ਦੇ ਹੁਕਮ
Publish Date: Mon, 19 Jan 2026 04:37 PM (IST)
Updated Date: Mon, 19 Jan 2026 04:39 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲਾ ਮੈਜਿਸਟ੍ਰੇਟ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ 2023 ਦੀ ਧਾਰਾ 163(ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144 ) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਹੁਕਮ 28 ਫਰਵਰੀ 2026 ਤੱਕ ਪੂਰੇ ਜ਼ਿਲ੍ਹਾ ਫਾਜਿਲਕਾ ਵਿੱਚ ਲਾਗੂ ਰਹਿਣਗੇ। ਉਨਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਢੁਕਵੇ ਕਦਮ ਚੁੱਕਣ ਦੀ ਫੌਰੀ ਜਰੂਰਤ ਹੈ।