ਸੰਤੁਲਿਤ ਖਾਦ ਦੀ ਵਰਤੋਂ ਬਾਰੇ ਕੀਤਾ ਜਾਗਰੂਕ
ਸੰਤੁਲਿਤ ਖਾਦ ਦੀ ਵਰਤੋਂ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Publish Date: Sat, 02 May 2026 04:41 PM (IST)
Updated Date: Sat, 02 May 2026 04:44 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਖੇਤਰੀ ਕੇਂਦਰ ਸੀਫੈਟ,ਅਬੋਹਰ ਵਲੋਂ ਸਾਉਣੀ 2026 ਮੁਹਿੰਮ ਦੇ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਕਾਲਾਟੀਬਾ ਵਿੱਚ ਸੰਤੁਲਿਤ ਖਾਦ ਦੀ ਵਰਤੋਂ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਡਾ. ਰੁਪਿੰਦਰ ਕੌਰ ਅਤੇ ਕੇਵੀਕੇ ਟੀਮ ਨੇ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਸਹੀ ਵਰਤੋਂ, ਮਾਤਰਾ, ਸਮਾਂ ਅਤੇ ਢੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਮਿੱਟੀ ਪਰਖ ਦੀ ਮਹੱਤਤਾ ਤੇ ਜ਼ੋਰ ਦਿੱਤਾ ਅਤੇ ਕਿਸਾਨਾਂ ਨੂੰ ਇਸ ਜਾਣਕਾਰੀ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਗਈ। ਕਿਸਾਨਾਂ ਨੂੰ ਜੈਵਿਕ ਅਤੇ ਰਸਾਇਣਕ ਖਾਦਾਂ ਦੀ ਸੰਤੁਲਿਤ ਢੰਗ ਨਾਲ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ 37 ਮਰਦ ਅਤੇ ਔਰਤਾਂ ਮੌਜੂਦ ਸਨ।