ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ’ਚ ਸਹਾਈ ਸਿੱਧ ਹੋ ਰਹੀ ਹੈ ਸੀਐੱਮ ਦੀ ਯੋਗਸ਼ਾਲਾ
ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਵਿੱਚ ਸਹਾਈ ਸਿੱਧ ਹੋ ਰਹੀ ਹੈ ਸੀਐਮ ਦੀ ਯੋਗਸ਼ਾਲਾ
Publish Date: Fri, 08 May 2026 05:56 PM (IST)
Updated Date: Fri, 08 May 2026 05:56 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਯੋਗ ਰਾਹੀਂ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਆ ਰਹੀ ਹੈ। ਐਸਡੀਐਮ ਅਬੋਹਰ-ਕਮ-ਨੋਡਲ ਅਫਸਰ ਯੋਗ ਰਵਿੰਦਰ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਹੇਠ ਹਰ ਰੋਜ਼ ਸਵੇਰੇ ਅਤੇ ਸ਼ਾਮ 550 ਤੋਂ ਵੱਧ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 21 ਹਜ਼ਾਰ ਤੋਂ ਵੱਧ ਮੈਂਬਰਾਂ ਨੇ ਮੁਫ਼ਤ ਯੋਗ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀ ਸਕੇ। ਇਸ ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਨੂੰ ਬਲ ਮਿਲ ਰਿਹਾ ਹੈ। ਰਵਿੰਦਰ ਅਰੋੜਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਯੋਗ ਪ੍ਰਤੀ ਜਾਗਰੂਕਤਾ ਲਗਾਤਾਰ ਵਧ ਰਹੀ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਅਭਿਆਸ ਕਰਨ ਅਤੇ ਸਿਹਤਮੰਦ ਪੰਜਾਬ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਜੇ ਕਿਸੇ ਗਲੀ-ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ 25 ਮੈਂਬਰਾਂ ਦਾ ਗਰੁੱਪ ਬਣਾ ਕੇ ਤੇ ਸੰਪਰਕ ਕਰ ਸਕਦੇ ਹਨ।