ਆਮ ਆਦਮੀ ਕਲੀਨਿਕਾਂ ’ਚ ਲੋਕਾਂ ਨੂੰ ਮਿਲ ਰਹੀਆਂ ਬਿਹਤਰ ਸੇਵਾਵਾਂ : ਡਾ. ਕਵਿਤਾ ਸਿੰਘ
ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸੁਵਿਧਾਵਾਂ : ਡਾ.ਕਵਿਤਾ ਸਿੰਘ।
Publish Date: Mon, 06 Apr 2026 04:20 PM (IST)
Updated Date: Mon, 06 Apr 2026 04:22 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਰਾਜ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ.ਕਵਿਤਾ ਸਿੰਘ ਫਾਜਿਲਕਾ ਵੱਲੋਂ ਆਮ ਆਦਮੀ ਕਲੀਨਿਕ ਘੁਬਾਇਆ ਲਈ ਡਾ. ਨਿਕਿਤਾ ਕਾਮਰਾ ਅਤੇ ਹਸਤਾ ਕਲਾਂ ਲਈ ਸ਼ਰੀਨ ਕੰਬੋਜ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ 27 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਹਨਾ ਕਲੀਨਿਕਾਂ ਵਿੱਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਲੈਬ ਟੈਸਟ ਤੇ ਲਗਭਗ 100 ਤਰ੍ਹਾਂ ਦੀਆਂ ਜਰੂਰੀ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ, ਗਰਭਵਤੀ ਦਾ ਇਲਾਜ, ਮੁਫ਼ਤ ਅਲਟਰਾ ਸਾਉਂਡ ਲਈ ਰੈਫ਼ਰ, ਰੇਬੀਜ਼ ਦੀ ਵੈਕਸੀਨ, ਟੀਕਾਕਰਣ ਕੀਤਾ ਜਾਂਦਾ ਹੈ। ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਨਵਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮਰੀਜਾਂ ਅਤੇ ਲੋਕਾਂ ਨੂੰ ਤਨਦੇਹੀ ਨਾਲ ਸਿਹਤ ਸੇਵਾਵਾਂ ਦੇਣ ਲਈ ਕਿਹਾ। ਇਸ ਮੌਕੇ ਡਾ.ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਣ ਅਫ਼ਸਰ, ਡਾ.ਉਪਿੰਦਰ ਸਿੰਘ ਸਹਾਇਕ ਸਿਵਲ ਸਰਜਨ, ਰਾਜੇਸ਼ ਕੁਮਾਰ ਜਿਲ੍ਹਾ ਪ੍ਰੋਗਰਾਮ ਮੈਨੇਜਰ, ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ, ਰੋਹਿਤ ਸਟੈਨੋ, ਆਕਾਸ਼ ਕੁਮਾਰ ਅਤੇ ਅਤਿੰਦਰ ਪਾਲ ਸਿੰਘ ਹਾਜ਼ਰ ਸਨ।