ਲੋਕਾਂ ਦਾ ਕਾਂਗਰਸ ਪ੍ਰਤੀ ਵਧਦਾ ਵਿਸ਼ਵਾਸ, mtys ’ਚ ਬਣੇਗੀ ਕਾਂਗਰਸ ਦੀ ਸਰਕਾਰ : ਆਸ਼ੂ ਬੰਗੜ
ਲੋਕਾਂ ਦਾ ਕਾਂਗਰਸ ਪ੍ਰਤੀ ਵਧਦਾ ਵਿਸ਼ਵਾਸ ਸੁਭਾਵਿਕ, ਆਉਣ ਵਾਲੇ ਸਮੇਂ ’ਚ ਬਣੇਗੀ ਕਾਂਗਰਸ ਦੀ ਸਰਕਾਰ: ਆਸ਼ੂ ਬੰਗੜ
Publish Date: Sun, 25 Jan 2026 06:08 PM (IST)
Updated Date: Sun, 25 Jan 2026 06:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਮਦੋਟ : ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਾਪਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਕਾਂਗਰਸ ਪਾਰਟੀ ਨੂੰ ਦਿਲੋਂ ਪਸੰਦ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਦਿਹਾਤੀ ਇੰਚਾਰਜ਼ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਿਆਸੀ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਆਸ਼ੂ ਬੰਗੜ ਨੇ ਅੱਗੇ ਬੋਲਦਿਆਂ ਕਿਹਾ ਕਿ ਅੱਜ ਲੋਕ ਮੌਜ਼ੂਦਾ ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਨਤਾ ਹੁਣ ਉਸ ਪਾਰਟੀ ਵੱਲ ਦੇਖ ਰਹੀ ਹੈ ਜਿਸ ਕੋਲ ਵਿਕਾਸ ਦਾ ਤਜ਼ਰਬਾ ਅਤੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ। ਆਸ਼ੂ ਬੰਗੜ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ, ਜਦਕਿ ਜ਼ਮੀਨੀ ਪੱਧਰ ’ਤੇ ਕੋਈ ਵੀ ਵੱਡਾ ਵਿਕਾਸ ਕਾਰਜ ਦੇਖਣ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਅਤੇ ਉਹ ਭਲੀ-ਭਾਂਤ ਜਾਣਦੇ ਹਨ ਕਿ ਸੂਬੇ ਨੂੰ ਤਰੱਕੀ ਦੀ ਰਾਹ ’ਤੇ ਸਿਰਫ਼ ਕਾਂਗਰਸ ਹੀ ਲਿਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਇਸ ਮੌਕੇ ਪਤਵੰਤੇ ਸੱਜਣ ਅਤੇ ਕਾਂਗਰਸੀ ਆਗੂ ਮੌਜ਼ੂਦ ਸਨ।