ਸੜਕ ਹਾਦਸੇ ’ਚ ਜ਼ਖਮੀਂ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ, ਮਾਮਲਾ ਦਰਜ
ਜ਼ੀਰਾ ਵਿਖੇ ਸੜਕ ਹਾਦਸੇ ’ਚ ਹੋਏ ਜ਼ਖਮੀਂ ਵਿਅਕਤੀ ਦੀ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Sun, 19 Oct 2025 12:23 PM (IST)
Updated Date: Sun, 19 Oct 2025 12:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਜ਼ੀਰਾ ਵਿਖੇ ਸੜਕ ਹਾਦਸੇ ’ਚ ਹੋਏ ਜ਼ਖਮੀਂ ਵਿਅਕਤੀ ਦੀ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਘੋੜ ਮੁਹੱਲਾ ਜ਼ੀਰਾ ਨੇ ਦੱਸਿਆ ਕਿ ਮਿਤੀ 17 ਅਕਤੂਬਰ 2025 ਨੂੰ ਪਿੰਡ ਕੋਠੇ ਗਾਦੜੀਵਾਲਾ ਤੋਂ ਪਿੰਡ ਨਵਾਂ ਜ਼ੀਰਾ ਲਿੰਕ ਰੋਡ ਰਾਹੀਂ ਲੇਵਰ ਦਾ ਕੰਮ ਕਰਕੇ ਵਕਤ ਕਰੀਬ 7 ਪੀਐੱਮ ’ਤੇ ਵਾਪਸ ਆਪਣੇ ਘਰ ਮੋਟਰਸਾਈਕਲ ਨੰਬਰ ਪੀਬੀ 47 ਡੀ 5410 ਸੀਡੀ ਡੀਲਕਸ ’ਤੇ ਸਵਾਰ ਹੋ ਕੇ ਆ ਰਹੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਇਕ ਥਾਰ ਕਾਰ ਨੰਬਰ 46 ਏਸੀ 4725 ਆਈ, ਜੋ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਚਲੀ ਗਈ।
ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ 112 ਐਂਬੂਲੈਂਸ ਰਾਹੀਂ ਉਹ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲੈ ਆਇਆ, ਜਿਥੇ ਡਾਕਟਰ ਨੇ ਉਸ ਦੇ ਪਿਤਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਚਸੀ ਗੁਰਲਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਥਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।