ਐਮਬਰੋਜ਼ੀਅਲ ਸਕੂਲ, ਜ਼ੀਰਾ ਦੀ ਕ੍ਰਿਕਟ ’ਚ ‘ਚਾਂਦੀ’
ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ, ਸਮਾਧ ਭਾਈ ਮੋਗਾ ਵਿਖੇ ਆਯੋਜਿਤ ਸੀਆਈਐੱਸਸੀਈ ਮੋਗਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕਿਆਂ ਦੇ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਆਪਣੇ ਨਾਮ ਕੀਤਾ।
Publish Date: Wed, 27 May 2026 04:53 PM (IST)
Updated Date: Wed, 27 May 2026 04:55 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ, ਸਮਾਧ ਭਾਈ ਮੋਗਾ ਵਿਖੇ ਆਯੋਜਿਤ ਸੀਆਈਐੱਸਸੀਈ ਮੋਗਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕਿਆਂ ਦੇ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਟੂਰਨਾਮੈਂਟ ਵਿਚ ਪੰਜ ਪਬਲਿਕ ਸਕੂਲਾਂ ਦੇ ਕਰੀਬ 80 ਖਿਡਾਰੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮ ਵਰਕ, ਖੇਡ ਭਾਵਨਾ ਅਤੇ ਉਤਸ਼ਾਹ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦੀ ਜ਼ਬਰਦਸਤ ਬੈਟਿੰਗ, ਸ਼ਾਨਦਾਰ ਬੌਲਿੰਗ ਅਤੇ ਮਜ਼ਬੂਤ ਫੀਲਡਿੰਗ ਨੇ ਦਰਸ਼ਕਾਂ ਅਤੇ ਹੋਰ ਟੀਮਾਂ ਨੂੰ ਪ੍ਰਭਾਵਿਤ ਕੀਤਾ। ਸਕੂਲ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਭੁੱਟਰ ਅਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਵੱਲੋਂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੇ ਖਿਡਾਰੀਆਂ ਦੇ ਨਾਲ-ਨਾਲ ਕੋਚਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਭਰਪੂਰ ਸਰਾਹਨਾ ਕੀਤੀ। ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਸਕੂਲ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਖਿਡਾਰੀ ਭਵਿੱਖ ਵਿੱਚ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ।ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਐਮਬਰੋਜ਼ੀਅਲ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ। ਮੈਂ ਸਾਰੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਭਵਿੱਖ ਵਿਚ ਵੀ ਉੱਚੇ ਮਾਪਦੰਡ ਸਥਾਪਿਤ ਕਰਨਗੇ। ਇਸ ਮੌਕੇ ਕੋਆਰਡੀਨੇਟਰ ਰੀਨਾ ਠਾਕੁਰ, ਸੁਰਿੰਦਰ ਕਟੋਚ, ਦਵਿੰਦਰ, ਅਨੁਪਮਾ ਠਾਕੁਰ, ਡੀਪੀ ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਅਤੇ ਰਮਨਦੀਪ ਕੌਰ ਵੀ ਹਾਜ਼ਰ ਸਨ।