ਹੈਰੋਇਨ ਸਮੇਤ ਇਕ ਪੁਲਿਸ ਅੜਿੱਕੇ, ਮਾਮਲਾ ਦਰਜ
20 ਗ੍ਰਾਮ ਹੈਰੋਇਨ ਸਮੇਤ ਇਕ ਪੁਲਿਸ ਅੜਿੱਕੇ, ਮਾਮਲਾ ਦਰਜ
Publish Date: Thu, 19 Feb 2026 04:08 PM (IST)
Updated Date: Fri, 20 Feb 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਸਬੰਧੀ ਇਲਾਕੇ ਵਿਚ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਮਰਕਸ ਪੁੱਤਰ ਭਾਲਾ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਸੀ ਗੁਰੂਹਰਸਹਾਏ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਹੈਰੋਇਨ ਲੈ ਕੇ ਸੇਲ ਕਰਨ ਲਈ ਦਾਣਾ ਮੰਡੀ ਗੁਰੂਹਰਸਹਾਏ ਸ਼ੈੱਡ ਨੰਬਰ 2 ਪਾਸ ਖੜਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।