ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼
Publish Date: Fri, 15 May 2026 06:11 PM (IST)
Updated Date: Fri, 15 May 2026 06:12 PM (IST)

ਦੀਪਕ ਕੁਮਾਰ ਡੀਕੇ. ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਚੁੱਕਾ ਹੈ। ਉਮੀਦਵਾਰ ਵੋਟਰਾਂ ਨੂੰ ਵਿਕਾਸ ਕਾਰਜਾਂ ਅਤੇ ਜਨ ਸਮੱਸਿਆਵਾਂ ਦੇ ਹੱਲ ਦੇ ਭਰੋਸੇ ਦੇ ਕੇ ਆਪਣੇ ਨਾਲ ਜੋੜਨ ਵਿੱਚ ਲੱਗੇ ਹੋਏ ਹਨ। ਇਸ ਦੌਰਾਨ ਸ਼ਹਿਰਾਂ ਅਤੇ ਕਸਬਿਆਂ ਵਿੱਚ ਹਰ ਗਲੀ-ਮੁਹੱਲੇ ਵਿੱਚ ਚੋਣੀ ਚਰਚਾਵਾਂ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਵੱਖ-ਵੱਖ ਪਾਰਟੀਆਂ ਅਤੇ ਉਮੀਦਵਾਰਾਂ ਦੇ ਹੱਕ ਵਿੱਚ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਦੂਜੇ ਪਾਸੇ ਕਈ ਅਜਿਹੇ ਆਗੂ ਵੀ ਨਜ਼ਰ ਆ ਰਹੇ ਹਨ ਜਿਨ੍ਹਾਂ ਨੂੰ ਆਪਣੀ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਕਾਰਨ ਸਿਆਸੀ ਸਮੀਕਰਨ ਵੀ ਲਗਾਤਾਰ ਬਦਲਦੇ ਦਿਖਾਈ ਦੇ ਰਹੇ ਹਨ। ਵੋਟਰਾਂ ਅਤੇ ਵਰਕਰਾਂ ਨਾਲ ਗੱਲਬਾਤ ਦੌਰਾਨ ਕਿਸੇ ਵੀ ਵਾਰਡ ਵਿੱਚ ਕਿਸੇ ਇਕ ਪਾਰਟੀ ਜਾਂ ਉਮੀਦਵਾਰ ਦੀ ਸਪਸ਼ਟ ਜਿੱਤ ਨੂੰ ਲੈ ਕੇ ਕੋਈ ਪੱਕੀ ਰਾਏ ਸਾਹਮਣੇ ਨਹੀਂ ਆ ਰਹੀ। ਲੋਕਾਂ ਦਾ ਕਹਿਣਾ ਹੈ ਕਿ ਅੰਤਿਮ ਫੈਸਲਾ ਵੋਟਰ ਹੀ ਕਰਨਗੇ ਅਤੇ ਚੋਣ ਨਤੀਜੇ ਹੀ ਸਪਸ਼ਟ ਕਰਨਗੇ ਕਿ ਕਿਸ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲਦਾ ਹੈ। ਫਿਲਹਾਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰਾਂ ਵਿੱਚ ਸਿਆਸੀ ਸਰਗਰਮੀਆਂ ਚਰਮ ’ਤੇ ਹਨ ਅਤੇ ਉਮੀਦਵਾਰਾਂ ਵੱਲੋਂ ਜਨ ਸੰਪਰਕ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।