ਉਪ ਮੰਡਲ ਲਾਧੂਕਾ ਦੇ ਕਰਮਚਾਰੀਆਂ ਦੀਆਂ ਬਦਲੀਆਂ ਦਾ ਵਿਰੋਧ
ਵੱਖ- ਵੱਖ ਜਥੇਬੰਦੀਆਂ ਦੇ ਆਗੂਆਂ ਤੇ ਮੁਲਾਜਮਾਂ ਵਲੋਂ ਰੋਸ ਪ੍ਰਦਰਸਨ
Publish Date: Mon, 04 May 2026 05:13 PM (IST)
Updated Date: Mon, 04 May 2026 05:14 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ, ਮੰਡੀ ਲਾਧੂਕਾ : ਸਬ ਡਿਵੀਜ਼ਨ ਲਾਧੂਕਾ ਇਥੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਅਤੇ ਮੁਲਾਜ਼ਮ ਸਾਥੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੋ ਮੈਨੇਜਮੈਂਟ ਵਲੋਂ ਜਬਰੀ ਅਤੇ ਧੱਕੇ ਨਾਲ ਉਪ ਮੰਡਲ ਲਾਧੂਕਾ ਦੇ ਕਰਮਚਾਰੀਆਂ ਦੀਆਂ ਬਦਲੀਆਂ ਬਾਹਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਸੰਬੰਧ ਵਜੋਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਇਨ੍ਹਾਂ ਜਬਰੀ ਬਦਲੀਆਂ ਦੀ ਨਿਖੇਧੀ ਕੀਤੀ ਗਈ। ਜੇਕਰ ਆਉਣ ਵਾਲੇ ਸਮੇਂ ਵਿਚ ਇਹ ਬਦਲੀਆਂ ਰੱਦ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਾਰਾ ਕੰਮ ਮੁਕੰਮਲ ਤੌਰ ਤੇ ਠੱਪ ਕੀਤਾ ਜਾਵੇਗਾ। ਇਸ ਦੌਰਾਨ ਜੋ ਵੀ ਸਿੱਟੇ ਨਿਕਲਣਗੇ ਉਸ ਦੀ ਜਿੰਮੇਵਾਰੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ ।