ਪੰਜਾਬ ਸਰਕਾਰ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ : ਵਿਧਾਇਕ ਸਵਨਾ
ਪੰਜਾਬ ਸਰਕਾਰ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ:ਨਰਿੰਦਰਪਾਲ ਸਿੰਘ ਸਵਨਾ
Publish Date: Sun, 19 Apr 2026 03:56 PM (IST)
Updated Date: Sun, 19 Apr 2026 03:57 PM (IST)

ਨਰੇਸ਼ ਕੁਮਾਰ ਕਾਮਰਾ.ਪੰਜ਼ਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ’ਤੇ ਵਿਕਾਸ ਕਰ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਬੋਤਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 84.64 ਲੱਖ ਦੀ ਲਾਗਤ ਨਾਲ ਪਿੰਡ ਰੂਪਨਗਰ ਤੇ ਕੋਇਲ ਖੇੜਾ ਦੇ ਸਰਕਾਰੀ ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਪਿੰਡ ਰੂਪਨਗਰ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵਿਚ 38.50 ਲੱਖ ਅਤੇ ਪਿੰਡ ਕੋਇਲ ਖੇੜਾ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿਚ 46.14 ਲੱਖ ਦੀ ਲਾਗਤ ਨਾਲ ਨਵੇਂ ਕਮਰੇ, ਨਵੇਂ ਇੰਟ੍ਰੈਕਟਿਵ ਟੀਵੀ ਪੈਨਲ, ਨਵੇਂ ਬਾਥਰੂਮ, ਨਵੇਂ ਫਰਸ਼ ਅਤੇ ਸ਼ੈੱਡ ਸਮੇਤ ਕੀਤੇ ਗਏ ਹੋਰ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ, ਉਸ ਤੋਂ ਹੋਰ ਸੂਬੇ ਵੀ ਸੇਧ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹੋਰ ਸਕੂਲਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਉਨ੍ਹਾਂ ਦੀ ਪਤਨੀ ਖੁਸ਼ਬੂ ਸਵਨਸੁੱਖਾ ਸਵਨਾ, ਮਾਰਕਿਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਸਰਪੰਚ ਮਾਲਾ ਸਿੱਖ ਕੋਇਲ ਖੇੜਾ, ਬਲਾਕ ਪ੍ਰਧਾਨ ਦਲੀਪ ਸਹਾਰਾਨ, ਸਰਪੰਚ ਗੁਰਪ੍ਰੀਤ ਸਿੰਘ, ਸੁਰਿੰਦਰ ਬੇਨੀਵਾਲ, ਰਾਏ ਸਾਹਿਬ, ਸੁਰੇਸ਼ ਕੰਬੋਜ, ਅਰਵਿੰਦ ਭੋਬੀਆ ਵੀ ਹਾਜ਼ਰ ਸਨ।