ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾਂ ਦੀ ਸਹੂਲੀਅਤ ਦੇਣ ਲਈ ਵਚਨਬੱਧ : ਖੁੱਡੀਆ
ਪੰਜਾਬ ਸਰਕਾਰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਪਸ਼ੂ ਪਾਲਕਾਂ ਨੂੰ ਵਚਨਬੱਧ:ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆ
Publish Date: Fri, 27 Mar 2026 07:57 PM (IST)
Updated Date: Fri, 27 Mar 2026 07:59 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਵਲੋਂ ਸਾਹੀਵਾਲ ਕਾਫ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੱਲੋਂ ਕੀਤਾ ਗਿਆ। ਸਾਹੀਵਾਲ ਕਾਫ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਸ਼ੂ ਪਾਲਕਾ ਨੂੰ ਸੰਬੋਧਿਤ ਕਰਦਿਆ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ ਹੈ। ਉਹਨਾ ਨੇ ਪਸ਼ੂ ਪਾਲਕਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆ ਗਤੀਵਿਧੀਆ ਵਿਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਪਸ਼ੂ ਪਾਲਣ ਦੇ ਧੰਦੇ ਨੂੰ ਤਰੱਕੀ ਵੱਲ ਲੈ ਕੇ ਜਾਣ। ਡਾਇਰੈਕਟਰ ਪਸ਼ੂ ਪਾਲਣ ਡਾ. ਪਰਮਦੀਪ ਸਿੰਘ ਵਾਲੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। ਸਾਹੀਵਾਲ ਵੱਛੇ-ਵੱਛੀਆਂ ਦੇ 78 ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਅਬੋਹਰ ਅਰੁਣ ਨਾਰੰਗ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਉਪਕਾਰ ਜਾਖੜਸਨ ਹਾਜਰ ਸਨ।