ਏਡੀਸੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ
ਏਡੀਸੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ
Publish Date: Wed, 29 Apr 2026 07:21 PM (IST)
Updated Date: Wed, 29 Apr 2026 07:25 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਿਰੋਜ਼ਪੁਰ ਡਾ. ਅਮਨਦੀਪ ਕੌਰ ਦੀ ਪ੍ਰਧਾਨਗੀ ਅਧੀਨ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਵੱਲੋਂ ਮੌਜ਼ੂਦਾ ਵਿੱਤੀ ਸਾਲ ਦੌਰਾਨ ਵੱਖ-ਵੱਖ ਸਕੀਮਾਂ ਅਧੀਨ ਵਿਭਾਗ ਵੱਲੋਂ 48 ਲਾਭਪਾਤਰਾਂ ਨੂੰ ਕੀਤੀ ਗਈ ਕੁੱਲ 30,93,368 ਰੁਪਏ ਦੀ ਰਾਸ਼ੀ ਦੀ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਵਿਭਾਗ ਵੱਲੋਂ ਹੋਰ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਮੀਟਿੰਗ ਵਿਚ ਸਾਬਕਾ ਸੈਨਿਕਾਂ ਸਬੰਧੀ ਉਠਾਏ ਗਏ ਮੁੱਦਿਆਂ ਤੇ ਵਿਚਾਰ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਣ ਦਾ ਭਰੋਸਾ ਦਿੱਤਾ ਹੋਰ ਮੁੱਦਿਆਂ ਤੇ ਸਬੰਧਤ ਵਿਭਾਗਾਂ/ ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਵਿਚ ਦਿੱਤਾ ਜਾਣ ਵਾਲਾ ਚੰਦਾ ਸਮੇਂ ਸਿਰ ਜਮ੍ਹਾਂ ਕਰਵਾਉਣ ਹਿੱਤ ਪ੍ਰੇਰਿਤ ਕੀਤਾ। ਉਨ੍ਹਾਂ ਸਰਕਾਰੀ ਦਫਤਰਾਂ ਵਿਚ ਸੈਨਿਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਲਈ ਹਦਾਇਤ ਕੀਤੀ। ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਸੁਖਵੀਰ ਕੌਰ ਤੋਂ ਇਲਾਵਾ ਆਰਮੀ ਭਰਤੀ ਦਫ਼ਤਰ ਫਿਰੋਜ਼ਪੁਰ, ਪੁਲਿਸ ਅਤੇ ਵੈਟਰਨ ਸਹਾਇਤਾ ਕੇਂਦਰ ਫ਼ਿਰੋਜ਼ਪੁਰ ਦੇ ਅਧਿਕਾਰੀ ਸਹਿਬਾਨ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਿਰੋਜ਼ਪੁਰ ਦਾ ਸਮੂਹ ਸਟਾਫ ਅਤੇ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ ਹਾਜ਼ਰ ਸਨ।