ਰੇਡੀਐਂਟ ਸਕੂਲ ਦੇ ਵਿਦਿਆਰਥੀ ਕਿੱਕ ਬਾਕਸਿੰਗ 'ਚ ਬਾਜ਼ੀ ਮਾਰੀ
ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਧਰਮਵੀਰ ਨੇ ਕਿੱਕ ਬਾਕਸਿੰਗ 'ਚ ਬਾਜ਼ੀ ਮਾਰੀ
Publish Date: Tue, 05 May 2026 03:50 PM (IST)
Updated Date: Tue, 05 May 2026 03:53 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ, ਫਾਜ਼ਿਲਕਾ : ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹੁਆਣਾ ਬੋਦਲਾ ਦੇ ਹੋਣਹਾਰ ਵਿਦਿਆਰਥੀ ਧਰਮਵੀਰ ਸਿੰਘ ਨੇ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਜਿੱਤਿਆ। ਇਸ ਮੌਕੇ ’ਤੇ ਸਕੂਲ ਦੇ ਕੋਚ ਅਮਨਦੀਪ ਸਿੰਘ ਨੂੰ ਵੀ ਵਧਾਈ ਦਿੱਤੀ ਗਈ। ਸਕੂਲ ਦੇ ਐਗਜ਼ਿਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਧਰਮਵੀਰ ਸਿੰਘ ਦੀ ਇਹ ਉਪਲਬਧੀ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਦੀ ਪ੍ਰਿੰਸੀਪਲ ਨੀਤੀ ਸਿੰਘ ਨੇ ਕਿਹਾ ਕਿ ਧਰਮਵੀਰ ਸਿੰਘ ਦੀ ਇਹ ਜਿੱਤ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਕਾਮਯਾਬ ਬਣਾਉਂਦੀ ਹੈ।