ਰੇਡੀਐਂਟ ਪਬਲਿਕ ਸਕੂਲ ਨੇ ਵੁਸ਼ੂ ਚੈਂਪੀਅਨਸ਼ਿਪ ’ਚ ਜਿੱਤੇ ਤਮਗੇ
ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੁਸ਼ੂ ਚੈਂਪੀਅਨਸ਼ਿਪ ਵਿੱਚ ਜਿੱਤੇ ਤਮਗੇ
Publish Date: Sat, 16 May 2026 03:36 PM (IST)
Updated Date: Sat, 16 May 2026 03:39 PM (IST)

ਨਵਦੀਪ ਸਿੰਘ.ਪੰਜਾਬੀ ਜਾਗਰਣ ਮੰਡੀ ਅਰਨੀਵਾਲਾ : ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਹੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਮਗੇ ਆਪਣੇ ਨਾਮ ਕੀਤੇ। ਲੜਕਿਆਂ ਦੇ ਵਰਗ ਵਿੱਚ ਤਨੁਸ਼, ਅਭਿਨਵ ਅਤੇ ਸਮੇਰ ਨੇ ਸੋਨੇ ਦੇ ਤਮਗੇ ਜਿੱਤੇ, ਜਦਕਿ ਨਵਰਾਜ, ਮੋਹਦੀਪ ਅਤੇ ਪਵਨਪ੍ਰੀਤ ਨੇ ਚਾਂਦੀ ਦੇ ਤਮਗੇ ਹਾਸਲ ਕੀਤੇ। ਸਹਿਜਬਾਜ ਨੇ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਲੜਕੀਆਂ ਦੇ ਵਰਗ ਵਿੱਚ ਅਭਿਜੋਤ, ਸੁਖਦੀਪ ਕੌਰ ਅਤੇ ਸੁਖਮਨ ਨੇ ਸੋਨੇ ਦੇ ਤਮਗੇ ਜਿੱਤ ਕੇ ਆਪਣੀ ਕਾਬਲਿਯਤ ਦਾ ਪਰਚਾ ਦਿੱਤਾ। ਇਸੇ ਤਰ੍ਹਾਂ ਸੀਰਤ ਨੇ ਚਾਂਦੀ ਅਤੇ ਕਮਲ ਨੇ ਕਾਂਸੀ ਦਾ ਤਮਗਾ ਜਿੱਤਿਆ। ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਨੇਤ੍ਰਿਤਵ ਦੇ ਗੁਣ ਵਿਕਸਿਤ ਕਰਦੀਆਂ ਹਨ। ਪ੍ਰਿੰਸੀਪਲ ਨੀਤੀ ਸਿੰਘ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ ਅਤੇ ਸਕੂਲ ਦੇ ਵਧੀਆ ਖੇਡ ਮਾਹੌਲ ਦਾ ਨਤੀਜਾ ਹੈ। ਉਨ੍ਹਾਂ ਨੇ ਕੋਚਾਂ ਅਤੇ ਮਾਪਿਆਂ ਦੇ ਸਹਿਯੋਗ ਦੀ ਵੀ ਸਰਾਹਨਾ ਕੀਤੀ। ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਖਿਡਾਰੀਆਂ ਅਤੇ ਕੋਚ ਅਮਨਦੀਪ ਸਿੰਘ ਨੂੰ ਵਧਾਈ ਦਿੱਤੀ ਗਈ।