ਰਾਜ ਬਖਸ਼ ਕੰਬੋਜ ਨੇ ਓਬੀਸੀ ਸੈੱਲ ਦੇ ਮੈਂਬਰਾਂ ਨੇ ਕੀਤੀਆਂ ਵਿਚਾਰਾਂ
ਰਾਜ ਬਖਸ਼ ਕੰਬੋਜ ਨੇ ਓਬੀਸੀ ਸੈਲ ਦੇ ਮੈਂਬਰਾਂ ਨਾਲ ਕੀਤੀ ਅਹਿਮ ਮੀਟਿੰਗ
Publish Date: Wed, 29 Apr 2026 03:58 PM (IST)
Updated Date: Wed, 29 Apr 2026 04:01 PM (IST)

ਜਲਾਲਾਬਾਦ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਸੈੱਲ ਦੇ ਚੇਅਰਮੈਨ ਅਤੇ ਪੰਜਾਬ ਇਲੈਕਸ਼ਨ ਕਮੇਟੀ ਦੇ ਮੈਂਬਰ ਰਾਜ ਬਖਸ਼ ਕੰਬੋਜ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਓਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਟੇਟ ਬਾਡੀ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ 5 ਮਈ ਨੂੰ ਹੋਣ ਵਾਲੇ ਓਬੀਸੀ ਅਤੇ ਐਸਸੀ ਮਹਾ ਸਮੇਲਨ ਦੀਆਂ ਤਿਆਰੀਆਂ ਬਾਰੇ ਚਰਚਾ ਕਰਦਿਆਂ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਓਬੀਸੀ ਸੈੱਲ ਦੇ ਕੌਮੀ ਕੋਆਰਡੀਨੇਟਰ ਕੰਵਰਦੀਪ ਸਿੰਘ ਸੈਣੀ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਰਾਜਾਂ ਦੇ ਓਬੀਸੀ ਸੈਲ ਚੇਅਰਮੈਨਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਟਿਕਟਾਂ ਵੰਡਣ ਵਾਲੀ ਕਮੇਟੀ ਵਿੱਚ ਸ਼ਾਮਲ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਡਿਪਾਰਟਮੈਂਟ ਦੇ ਵਾਇਸ ਚੇਅਰਮੈਨ ਇੰਦਰਜੀਤ ਸਿੰਘ ਬੱਬੂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਓਬੀਸੀ ਵਰਗ ਨੂੰ ਬਣਦੀ 27 ਫੀਸਦੀ ਰਿਜ਼ਰਵੇਸ਼ਨ ਅਤੇ ਮਹਿਲਾਵਾਂ ਨੂੰ ਵੀ ਯੋਗ ਰਿਜ਼ਰਵੇਸ਼ਨ ਦਿੱਤੀ ਜਾਵੇ। ਇਸ ਮੌਕੇ ਸੀਨੀਅਰ ਲੀਡਰ ਕੇ.ਕੇ. ਬਾਵਾ, ਐਕਟਿਵ ਚੇਅਰਮੈਨ ਸਰਬਜੀਤ ਸਿੰਘ ਸੋਨੂੰ, ਸੀਨੀਅਰ ਵਾਈਸ ਚੇਅਰਮੈਨ ਹਰਦੀਪ ਸਿੰਘ ਜੋਸਨ ਸਮੇਤ ਕਈ ਹੋਰ ਅਹੁਦੇਦਾਰ ਮੌਜੂਦ ਸਨ।