ਰਣਜੀਤ ਸਿੰਘ ਬੱਬੂ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਟੈਂਕਾਂ ਵਾਲੀ ਵਿਖੇ ਰਣਜੀਤ ਸਿੰਘ (ਬੱਬੂ) ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਪ੍ਰਧਾਨ
Publish Date: Mon, 16 Mar 2026 05:42 PM (IST)
Updated Date: Mon, 16 Mar 2026 05:46 PM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਦੀ ਚੋਣ ਅੱਜ ਨਾਨਕਸ਼ਾਹੀ ਸੰਮਤ 558 ਚੇਤ ਦੀ ਸੰਗਰਾਂਦ ਦੇ ਦਿਹਾੜੇ ’ਤੇ ਬੜੇ ਹੀ ਉਤਸ਼ਾਹ ਨਾਲ ਕਰਵਾਈ ਗਈ। ਇਸ ਚੋਣ ਦੌਰਾਨ ਸ਼ਲਿੰਦਰ ਸਿੰਘ ਡਿੰਪਲ ਨੇ ਮੌਜ਼ੂਦਾ ਪ੍ਰਧਾਨ ਵੱਲੋਂ ਪਿਛਲੇ 18 ਸਾਲਾਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਰਣਜੀਤ ਸਿੰਘ (ਬੱਬੂ) ਦਾ ਨਾਮ ਪ੍ਰਧਾਨਗੀ ਲਈ ਤਜਵੀਜ਼ ਕੀਤਾ, ਜਿਸ ਦੀ ਗੁਰਨਾਮ ਸਿੰਘ ਨੇ ਤਾਈਦ ਕੀਤੀ। ਸਮੂਹ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਰਣਜੀਤ ਸਿੰਘ (ਬੱਬੂ) ਨੂੰ ਸਰਬਸੰਮਤੀ ਨਾਲ ਪ੍ਰਧਾਨਗੀ ਲਈ ਪ੍ਰਵਾਨਗੀ ਦਿੱਤੀ। ਇਸ ਫੈਸਲੇ ਨਾਲ ਰਣਜੀਤ ਸਿੰਘ (ਬੱਬੂ) ਨੂੰ ਅਗਲੇ 5 ਸਾਲਾਂ ਲਈ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਹਾਜ਼ਰ ਸੰਗਤਾਂ ਵਿਚ ਸੰਤੋਖ ਸਿੰਘ, ਗੁਰਜੀਤ ਸਿੰਘ ਸ਼ੇਰੂ, ਹਰਜਿੰਦਰ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਨਿੱਕਾ, ਹਰਜਿੰਦਰ ਸਿੰਘ ਐੱਮਐੱਸ, ਅਜੈਪਾਲ ਸਿੰਘ, ਹਰਪ੍ਰੀਤ ਸਿੰਘ ਸੋਢੀ, ਰਣਜੀਤ ਸਿੰਘ ਟੀਐੱਮ, ਕੰਨੂ ਚਾਵਲਾ, ਭਜਨ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਅਵਤਾਰ ਸਿੰਘ ਅਤੇ ਇਲਾਕੇ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।