ਰੈੱਡ ਰੋਜ਼ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
Publish Date: Mon, 18 May 2026 03:53 PM (IST)
Updated Date: Mon, 18 May 2026 03:54 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ ਮੰਡੀ ਅਰਨੀਵਾਲਾ : ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ ਨੇ ਆਪਣੀ ਸ਼ਾਨਦਾਰ ਰਿਵਾਇਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮੈਡਮ ਲਖਵਿੰਦਰ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਂਨ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਸਾਇੰਸ ਸਟਰੀਮ ਵਿੱਚ ਸਕੂਲ ਦੇ ਕੁੱਲ 30 ਵਿਦਿਆਰਥੀ ਹਾਜ਼ਰ ਹੋਏ ਸਨ, ਜਿਸ ਵਿੱਚੋਂ ਕੁੱਲ 22 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਦੇ ਹੋਏ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੈਡਮ ਲਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗਰਿਮਾ ਨੇ 93%, ਮਾਧਵੀ ਨੇ 91% ਅਤੇ ਗਰਿਮਾ ਝਾਂਬ ਨੇ 90.2% ਅੰਕਾਂ ਨਾਲ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਪ੍ਰਕਾਰ ਹਿਊਮੈਨਿਟੀਜ਼ ਗਰੁੱਪ (ਕਲਾ ਸੰਕਾਏ) ਵਿੱਚੋਂ ਅਕਾਸ਼ਦੀਪ ਨੇ 88%, ਸਚਿਨ ਕੰਬੋਜ ਨੇ 87% ਅਤੇ ਰਮਨਦੀਪ ਨੇ 86% ਅੰਕ ਪ੍ਰਾਪਤ ਕਰਦੇ ਹੋਏ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।