ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਹੋਈ
ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਹੋਈ
Publish Date: Wed, 21 Jan 2026 05:59 PM (IST)
Updated Date: Wed, 21 Jan 2026 06:00 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ ਜਿਸ ਵਿੱਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਐੱਸ.ਡੀ.ਐੱਮ ਫਾਜ਼ਿਲਕਾ ਵੀਰਪਾਲ ਕੌਰ, ਐੱਸ.ਡੀ.ਐੱਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਵੀ ਵਿਸ਼ੇਸ਼ ਤੌਰ ਤੇ ਨਾਲ ਮੌਜੂਦ ਸਨ।ਰਿਹਰਸਲ ਵਿੱਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ, ਸਰਵ ਹਿੱਤਕਾਰੀ ਵਿੱਦਿਆ ਮੰਦਿਰ ਫਾਜ਼ਿਲਕਾ ਵੱਲੋਂ ਸਵੱਛ ਭਾਰਤ ਅਭਿਆਨ, ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਵੱਲੋਂ ਪੰਜਾਬੀ ਲੋਕ ਨਾਚ ਦੀ ਕੋਰਿਓਗ੍ਰਾਫੀ, ਅਕਾਲ ਅਕੈਡਮੀ ਥੇਹ ਕਲੰਦਰ ਵੱਲੋਂ ਗੱਤਕਾ, ਆਧਾਰਸ਼ਿਲਾ ਸਕੂਲ ਅਬੋਹਰ ਵੱਲੋਂ ਲੋਕ ਨਾਚ ਦੀ ਕੋਰਿਓਗ੍ਰਾਫੀ, ਵੱਖ-ਵੱਖ ਸਕੂਲਾਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਤੋਂ ਇਲਾਵਾ ਹੋਰਨਾਂ ਸਕੂਲਾਂ ਵੱਲੋਂ ਵੀ ਪੇਸ਼ਕਾਰੀਆਂ ਕੀਤੀਆਂ ਗਈਆਂ। ਜ਼ਿਲ੍ਹਾ ਰਿਸੋਰਸ ਸੈਂਟਰ ਫਾਜ਼ਿਲਕਾ ਅਤੇ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਫਾਜ਼ਿਲਕਾ ਦੇ ਬਚਿਆਂ ਵੱਲੋਂ ਰਾਸ਼ਟਰੀ ਗਾਣ ਗਾਇਆ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਸਿੱਖਿਆ ਵਿਭਾਗ ਤੋਂ ਸੁਰਿੰਦਰ ਕੰਬੋਜ ਵੱਲੋਂ ਨਿਭਾਈ ਗਈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਸਮਾਗਮ ਦੇ ਸਮੁੱਚੇ ਪ੍ਰਬੰਧਾਂ ਤੇ ਝਾਕੀਆਂ ਦੀਆਂ ਪੇਸ਼ਕਾਰੀਆਂ ਬਾਰੇ ਬੈਠਕ ਕੀਤੀ।ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ ਸਤੀਸ਼ ਕੁਮਾਰ, ਸਿਖਿਆ ਵਿਭਾਗ ਤੋਂ ਸਤਿੰਦਰ ਬਤਰਾ, ਗੁਰਛਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।