ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਦਵਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ

ਸਟਾਫ ਰਿਪੋਰਟਰ ,ਪੰਜਾਬੀ ਜਾਗਰਣ, ਫਿਰੋਜ਼ਪੁਰ : ਵੇਰਕਾ ਫਿਰੋਜ਼ਪੁਰ ਡੇਅਰੀ ਦੇ ਚੇਅਰਮੈਨ ਅਤੇ ਨੈਸ਼ਨਲ ਕੋਆਰਡੀਨੇਟਰ ਓਬੀਸੀ ਡਿਪਾਰਟਮੈਂਟ ਆਲ ਇੰਡੀਆ ਕਾਂਗਰਸ ਗੁਰਭੇਜ ਸਿੰਘ ਟਿੱਬੀ, ਰਜਿੰਦਰ ਸਿੰਘ ਥਿੰਦ ਤੇ ਹਰਪਾਲ ਸਿੰਘ ਯੂ ਕੇ ਦੀ ਭੈਣ ਅਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਮੋਮੀ ਦੀ ਧਰਮ ਪਤਨੀ ਦਵਿੰਦਰ ਕੌਰ ਮੋਮੀ ਸਾਬਕਾ ਸਰਪੰਚ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਪਿੰਡ ਭਾਗੋ ਕੇ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਆਗੂਆਂ, ਪੰਚਾਇਤੀ ਨੁਮਾਇੰਦਿਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਦਵਿੰਦਰ ਕੌਰ ਮੋਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਕੀਤੇ।ਭਾਈ ਨਿਰਭੈਅ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਨੇ ਰਸ ਭਿਨਾ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਹੈੱਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੇ ਕਥਾ ਵਿਚਾਰ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪੁੱਜੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਮਲਕੀਤ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ, ਬਰਿਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਪਰਮਿੰਦਰ ਸਿੰਘ ਪਿੰਕੀ ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਸਾਬਕਾ ਵਿਧਾਇਕ ਰਮਿੰਦਰ ਆਂਵਲਾ, ਦਰਸ਼ਨ ਸਿੰਘ ਮੈਂਬਰ ਐੱਸਜੀਪੀਸੀ, ਸਰਬਜੀਤ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਰਾਜਬੀਰ ਸਿੰਘ ਭੁੱਲਰ ਕਾਂਗਰਸ ਕਮੇਟੀ, ਤਰਨਤਾਰਨ, ਹਰੀ ਸਿੰਘ ਖਾਈ, ਬਲਜੀਤ ਕੌਰ ਬਾਂਗੜ, ਪਰਮਿੰਦਰ ਡਿੰਪਲ, ਬਲਬੀਰ ਬਾਠ, ਸੁਖਵਿੰਦਰ ਅਟਾਰੀ ਫ਼ਿਰੋਜ਼ਪੁਰ, ਜਸਬੀਰ ਸਿੰਘ ਜੋਸਨ, ਤਜਿੰਦਰ ਸਿੰਘ ਬਰਾੜ ਡਾਇਰੈਕਟਰ ਮਿਲਕਫੈਡ ,ਸਤਲੁੱਜ ਪ੍ਰੈਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ, ਅਸ਼ੀਸਪ੍ਰੀਤ ਸਿੰਘ ਸਾਈਆਵਾਲਾ, ਸਮਾਜ ਸੇਵੀ ਚੰਦਨ ਕੁਮਾਰ ਚੰਦੂ, ਗੁਰਪ੍ਰੀਤ ਸਿੰਘ ਸੇਖੋਂ ਮੁਦਕੀ , ਇਕਬਾਲ ਚੰਦ ‘ਪਾਲਾ ਬੱਟੀ’, ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਾਦਲ ਚਮਕੌਰ ਸਿੰਘ ਟਿੱਬੀ, ਜੋਗਾ ਸਿੰਘ ਚੇਅਰਮੈਨ , ਧੰਨਪ੍ਰੀਤ ਸਿੰਘ ਧਨੀ ਵਿਰਕ,, ਡਾਕਟਰ ਦਿਲਜੋਤ ਕੰਬੋਜ ਪ੍ਰਧਾਨ ਆਮ ਆਦਮੀ ਪਾਰਟੀ, ਦੋਲਤ ਰਾਮ ਕੰਬੋਜ, ਭਗਵਾਨ ਸਿੰਘ ਨੰਬਰਦਾਰ, ਜਸਦੀਪ ਸਿੰਘ ਕੰਬੋਜ, ਜਸਪਾਲ ਹਾਂਡਾ, ਸ਼ਲਿੰਦਰ ਬੱਬਲਾ ਸਮੇਤ ਹੋਰ ਕਈ ਪ੍ਰਮੁੱਖ ਹਸਤੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਦੁੱਖ ਸਹਿਣ ਦੀ ਤਾਕਤ ਬਖਸ਼ਣ ਦੀ ਅਰਦਾਸ ਕੀਤੀ।