‘ਮਾਈਂਡ ਪਾਵਰ ਸੈਸ਼ਨ’ ਦੀਆਂ ਤਿਆਰੀਆਂ ਦਾ ਜਾਇਜ਼ਾ
ਸਹਾਰਾ ਕਲੱਬ ਜ਼ੀਰਾ ਦੀ ਮੀਟਿੰਗ ਦੌਰਾਨ “ਮਾਈਂਡ ਪਾਵਰ ਸੈਸ਼ਨ” ਦੀਆਂ ਤਿਆਰੀਆਂ ਦੀ ਸਮੀਖਿਆ
Publish Date: Mon, 16 Mar 2026 03:51 PM (IST)
Updated Date: Mon, 16 Mar 2026 03:55 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸਹਾਰਾ ਕਲੱਬ ਜ਼ੀਰਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਮਿਤੀ 22 ਮਾਰਚ ਨੂੰ ਜ਼ੀਰਾ ਵਿਖੇ ਕਰਵਾਏ ਜਾਣ ਵਾਲੇ ‘ਮਾਈਂਡ ਪਾਵਰ ਸੈਸ਼ਨ’ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਅੱਜਕੱਲ੍ਹ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਤਣਾਅ, ਚਿੰਤਾ ਅਤੇ ਨਕਾਰਾਤਮਕ ਸੋਚ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ,ਜਿਸ ਕਾਰਨ ਮਨੁੱਖ ਦੀ ਮਾਨਸਿਕ ਸ਼ਾਂਤੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਸਕਾਰਾਤਮਕ ਸੋਚ ਅਤੇ ਮਜ਼ਬੂਤ ਮਨੋਬਲ ਵੱਲ ਪ੍ਰੇਰਿਤ ਕਰਨ ਲਈ ‘ਮਾਈਂਡ ਪਾਵਰ ਸੈਸ਼ਨ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਪ੍ਰਸਿੱਧ ਵਿਦਵਾਨਾਂ ਵੱਲੋਂ ਹਾਜ਼ਰੀਨਾਂ ਨੂੰ ਆਤਮ-ਵਿਸ਼ਵਾਸ ਵਧਾਉਣ, ਜੀਵਨ ਵਿੱਚ ਚੰਗੀਆਂ ਆਦਤਾਂ ਵਿਕਸਿਤ ਕਰਨ, ਖੁਸ਼ਹਾਲ ਅਤੇ ਚਿੱਤ-ਸ਼ਾਂਤ ਜੀਵਨ ਜਿਊਣ ਦੇ ਤਰੀਕਿਆਂ ਬਾਰੇ ਮਾਰਗਦਰਸ਼ਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਨ ਨੂੰ ਸ਼ਾਂਤ ਰੱਖਣ, ਨਕਾਰਾਤਮਕਤਾ ਤੋਂ ਦੂਰ ਰਹਿਣ ਤੇ ਵਧੇਰੇ ਸੋਚ (ਓਵਰਥਿੰਕਿੰਗ) ਤੋਂ ਬਚਣ ਲਈ ਵੀ ਲਾਭਦਾਇਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸੈਸ਼ਨ ਨੂੰ ਸੁਚਾਰੂ ਅਤੇ ਵਿਵਸਥਿਤ ਢੰਗ ਨਾਲ ਕਰਵਾਉਣ ਲਈ ਕਲੱਬ ਦੇ ਮੈਂਬਰਾਂ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਹਰਪਾਲ ਸਿੰਘ ਗਿੱਲ ਵਾਈਸ ਚੇਅਰਮੈਨ, ਹਰਬੰਸ ਸਿੰਘ ਸੇਖਾ ਜਨਰਲ ਸਕੱਤਰ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਲੈਕਚਰਾਰ ਮੇਜਰ ਸਿੰਘ, ਅੰਗਰੇਜ਼ ਸਿੰਘ ਅਟਵਾਲ, ਦਲਜੀਤ ਸਿੰਘ ਬੰਬੇ ਵਾਲੇ, ਕੁਲਬੀਰ ਸਿੰਘ ਸੰਧੂ, ਡਾ. ਪਾਲ ਸਿੰਘ ਤੇ ਬਲਜਿੰਦਰ ਸਿੰਘ ਗਿੱਲ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।