ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ
ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਪਰਿਵਾਰ ਸੁਰੱਖਿਅਤ – ਸਰਕਾਰ ਤੋਂ ਮੁਆਵਜ਼ੇ ਦੀ ਮੰਗ
Publish Date: Tue, 02 Sep 2025 05:57 PM (IST)
Updated Date: Tue, 02 Sep 2025 05:58 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ, ਜਲਾਲਾਬਾਦ : ਪਿੰਡ ਬਲੇਲ ਕੇ ਉਤਾੜ ’ਚ ਚੰਨ ਸਿੰਘ ਦੇ ਕੱਚੇ ਮਕਾਨ ਦੀ ਛੱਤ ਅਚਾਨਕ ਡਿੱਗ ਪਈ। ਹਾਦਸੇ ਦੇ ਸਮੇਂ ਪਰਿਵਾਰ ਘਰ ਅੰਦਰ ਮੌਜੂਦ ਸੀ, ਪਰ ਕਿਸੇ ਵੀ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਚੰਨ ਸਿੰਘ ਨੇ ਦੱਸਿਆ ਕਿ ਛੱਤ ਡਿੱਗਣ ਕਾਰਨ ਘਰੇਲੂ ਸਾਮਾਨ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਪੀੜਤ ਨੇ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਕੋਲ ਬੇਨਤੀ ਕੀਤੀ ਹੈ ਕਿ ਉਸ ਦੇ ਪਰਿਵਾਰ ਦੀ ਮੁਸੀਬਤ ਨੂੰ ਸਮਝਦਿਆਂ ਜਲਦੀ ਤੋਂ ਜਲਦੀ ਵਾਜਬ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਦੁਬਾਰਾ ਆਪਣਾ ਘਰ ਬਣਾ ਸਕੇ ਅਤੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।