ਨਿਮਰਤ ਕੌਰ ਨੇ 96 ਪ੍ਰਤੀਸ਼ਤ ਅੰਕਾਂ ਨਾਲ ਮਾਰੀ ਬਾਜ਼ੀ
ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 05:54 PM (IST)
Updated Date: Wed, 13 May 2026 05:57 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ: ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਲਾਨਾ ਪ੍ਰੀਖਿਆਵਾਂ ਵਿਚ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਨਿਮਰਤ ਕੌਰ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵੰਸ਼ ਨੇ 94 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪ੍ਰਭਜੋਤ ਕੌਰ ਨੇ 93 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਰਣਨਯੋਗ ਹੈ ਕਿ ਇਸ ਸਟਰੀਮ ਦੇ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 12 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਸਾਇੰਸ ਸਟਰੀਮ ਵਿਚ ਅਨੀਸ਼ਾ 90 ਪ੍ਰਤੀਸ਼ਤ ਅੰਕਾਂ ਨਾਲ ਪਹਿਲੇ ਸਥਾਨ ਤੇ ਰਹੀ, ਯਸ਼ਮੀਨ ਕੌਰ ਨੇ 87 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਅਰਵੀਨ ਕੌਰ ਨੇ 85 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਮੱਲਿਆ। ਇਸੇ ਤਰ੍ਹਾਂ ਆਰਟਸ ਸਟਰੀਮ ਵਿੱਚ ਸ਼ਿਵੇਸ਼ ਅਤੇ ਨਮਨ ਗਾਬਾ ਦੋਵਾਂ ਨੇ 90 ਪ੍ਰਤੀਸ਼ਤ ਅੰਕਾਂ ਨਾਲ ਸਾਂਝੇ ਤੌਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਮਨਦੀਪ ਸਿੰਘ ਤੇ ਪਾਰਥ ਮਲਹੋਤਰਾ 87 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਅਤੇ ਸਰਤਾਜ ਸਿੰਘ 86.2 ਪ੍ਰਤੀਸ਼ਤ ਅੰਕਾਂ ਨਾਲ ਤੀਜੇ ਸਥਾਨ ਤੇ ਰਹੇ। ਆਰਟਸ ਦੇ ਵੀ 12 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ। ਇਸ ਮਾਣਮੱਤੀ ਪ੍ਰਾਪਤੀ ਤੇ ਸਕੂਲ ਦੇ ਪ੍ਰਧਾਨ ਐੱਸਸੀ ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਡਾਇਰੈਕਟਰ ਐਸ.ਪੀ. ਆਨੰਦ ਅਤੇ ਪ੍ਰਿੰਸੀਪਲ ਡਾ. ਪ੍ਰਵੀਨ ਆਲ ਨੇ ਸਮੂਹ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ।