ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਡੇਲੀ ਜਾਬ ’ਚੋਂ)-----ਐੱਮਕੇਐੱਸ ਨਿਊਜ਼-
Publish Date: Tue, 11 Mar 2025 09:28 PM (IST)
Updated Date: Wed, 12 Mar 2025 04:11 AM (IST)
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਡੇਲੀ ਜਾਬ ’ਚੋਂ)-----ਐੱਮਕੇਐੱਸ ਨਿਊਜ਼ - ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੀਤੀ ਜਾ ਰਹੀ ਹੈ ਕਾਰਵਾਈ : ਡੀਐੱਸਪੀ ਭੰਵਰਾ/ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਦੇਰ ਸ਼ਾਮ ਸ਼ਹਿਰ ’ਚ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਪੁਰਾਣੇ ਨਿਵਾਸ ਸਥਾਨ ਨੇੜੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਸਾਹਮਣੇ ਕੁਝ ਨੌਜਵਾਨਾਂ ਨੇ ਹਰਜਿੰਦਰ ਸਿੰਘ ਉਰਫ਼ ਰਾਹੁਲ ਨਾਮਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ, ਜਿੱਥੇ ਮੌਜੂਦ ਡੀਐੱਸਪੀ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ। ਮੰਗਲਵਾਰ ਦੇਰ ਸ਼ਾਮ ਜਦੋਂ ਗੋਨਿਆਣਾ ਰੋਡ ਵਾਸੀ 33 ਸਾਲਾ ਹਰਜਿੰਦਰ ਸਿੰਘ ਉਰਫ਼ ਰਾਹੁਲ ਪੁੱਤਰ ਚੰਦਰਭਾਨ ਪੁੱਤਰ ਜਗਦੀਸ਼ ਰਾਏ ਸ੍ਰੀ ਗੁਰੂ ਰਵਿਦਾਸ ਮੰਦਰ ਕੋਲ ਗਿਆ, ਤਾਂ ਉੱਥੇ ਮੌਜੂਦ ਛੇ ਤੋਂ ਸੱਤ ਲੋਕਾਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ, ਜਦਕਿ ਹਰਜਿੰਦਰ ਸਿੰਘ ਉਰਫ਼ ਰਾਹੁਲ ਪੁੱਤਰ ਚੰਦਰਭਾਨ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਧਿਆਨ ਯੋਗ ਹੈ ਕਿ ਰਾਹੁਲ ਦੀ 6 ਫਰਵਰੀ ਨੂੰ ਉਪਰੋਕਤ ਲੋਕਾਂ ਨਾਲ ਲੜਾਈ ਹੋਈ ਸੀ, ਜਿਸ ਸਬੰਧੀ ਰਾਹੁਲ ਦੀ ਸ਼ਿਕਾਇਤ ਤੇ ਇਕ ਅਣਪਛਾਤੇ ਸਮੇਤ ਸੱਤ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਪਰੋਕਤ ਮਾਮਲੇ ’ਚ ਪੁਲਿਸ ਦੀ ਢਿੱਲੀ ਕਾਰਵਾਈ ਨੇ ਅੱਜ ਉਨ੍ਹਾਂ ਦੇ ਬੱਚੇ ਦੀ ਜਾਨ ਲੈ ਲਈ। ਸਿਵਲ ਹਸਪਤਾਲ ’ਚ ਮੌਜੂਦ ਪਰਿਵਾਰਕ ਮੈਂਬਰਾਂ ਨੇ ਮੌਕੇ ਤੇ ਪਹੁੰਚੇ ਡੀਐੱਸਪੀ ਸਤਨਾਮ ਸਿੰਘ ਸਾਹਮਣੇ ਪੁਲਿਸ ਦੀ ਢਿੱਲੀ ਕਾਰਵਾਈ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ ਤੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਇਸ ਮਾਮਲੇ ’ਚ ਤੁਰੰਤ ਤੇ ਠੋਸ ਕਾਰਵਾਈ ਨਹੀਂ ਕੀਤੀ ਤਾਂ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।