ਸਫ਼ਾਈ ਸੇਵਕਾਂ ਦਾ ਧਰਨਾ ਤੀਸਰੇ ਦਿਨ ਵੀ ਰਿਹਾ ਜਾਰੀ
ਸਫ਼ਾਈ ਸੇਵਕਾਂ ਵੱਲੋਂ ਕੰਮ ਬੰਦ ਕਰਕੇ ਧਰਨਾ ਤੀਸਰੇ ਦਿਨ ਵੀ ਜਾਰੀ ਰੱਖਿਆ
Publish Date: Fri, 08 May 2026 03:50 PM (IST)
Updated Date: Fri, 08 May 2026 03:53 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਪੰਜਾਬ ’ਚ ਮਿਉਂਸਿਪਲ ਮੁਲਾਜ਼ਮ ਐਕਟ ਤਹਿਤ ਅਤੇ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੂਬਾ ਪੱਧਰੀ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਤਹਿਤ ਦਫਤਰ ਨਗਰ ਪੰਚਾਇਤ ਮਖੂ ਦੇ ਗੇਟ ਮੂਹਰੇ ਸਫ਼ਾਈ ਕਰਮਚਾਰੀ ਯੂਨੀਅਨ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਜਿਸ ਕਾਰਨ ਸ਼ਹਿਰ ’ਚ ਸਫਾਈ ਦਾ ਬਹੁਤ ਮੰਦਾ ਹਾਲ ਹੈ ਅਤੇ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਚ ਸਫ਼ਾਈ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਹੋਈ ਕੰਮ ਛੋੜ ਹੜਤਾਲ ਵਿਚ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਧਰਨੇ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਦਫ਼ਤਰੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ ਜਿਸ ਲਈ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਅਣਮਿੱਥੇ ਸਮੇਂ ਲਈ ਹੜਤਾਲ ਤੇ ਡਟੇ ਰਹਿਣਗੇ। ਇਸ ਮੌਕੇ ਸਵਿਤਾ ਬਜਾਜ ਅਕਾਉਂਟੈਂਟ, ਰਾਜ ਕਮਲ ਸੈਨੇਟਰੀ ਕਲਰਕ, ਗੁਰਪ੍ਰੀਤ ਸਿੰਘ ਗੋਰਾ ਕਲਰਕ, ਬਲਵਿੰਦਰ ਸਿੰਘ ਸੋਨੂੰ, ਹਰਪ੍ਰੀਤ ਸਿੰਘ, ਹੀਰਾ ਸਿੰਘ ਇਲੈਕਟ੍ਰੀਸ਼ਨ ਅਤੇ ਸਫ਼ਾਈ ਕਰਮਚਾਰੀ ਰਿਖੀ ਰਾਮ, ਵਿਜੇ ਕੁਮਾਰ, ਕੇਵਲ, ਟੋਨੀ, ਲਵਰਾਜ, ਨਾਨਕ, ਸੁਰਿੰਦਰ ਕੁਮਾਰ ਗੁੱਲੂ, ਬਿਮਲਾ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ, ਵੀਨਾ ਰਾਣੀ, ਅਰੁਨ ਕੁਮਾਰ, ਮੰਗਾ, ਗੁਲਾਬ, ਵਿੱਕੀ, ਸੇਮਾ, ਰਾਜੂ, ਰਜਿੰਦਰ ਕੁਮਾਰ, ਮਨੋਜ ਕੁਮਾਰ, ਸ਼ੰਕਰ, ਕਾਕਾ, ਸੋਨੂੰ, ਰੁਲਦੂ ਆਦਿ ਹਾਜ਼ਰ ਸਨ ।