ਸੰਤ ਕਬੀਰ ਕਾਲਜ ਜ਼ੀਰਾ ਦੇ ਬੀਐੱਸਸੀ-ਆਈਟੀ-2 ਦੇ ਨਤੀਜੇ ਸ਼ਾਨਦਾਰ
ਸੰਤ ਕਬੀਰ ਕਾਲਜ ਜ਼ੀਰਾ ਦੇ ਬੀਐੱਸਸੀ-ਆਈਟੀ -2 ਦੇ ਨਤੀਜੇ ਸ਼ਾਨਦਾਰ
Publish Date: Wed, 29 Apr 2026 05:50 PM (IST)
Updated Date: Wed, 29 Apr 2026 05:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਸੰਤ ਕਬੀਰ ਕਾਲਜ ਜ਼ੀਰਾ ਦੇ ਬੀਐੱਸਸੀ-ਆਈਟੀ-2 ਦੇ ਨਤੀਜੇ ਇਸ ਸਾਲ ਬੇਹੱਦ ਸ਼ਾਨਦਾਰ ਰਹੇ ਹਨ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਵੀਰਪਾਲ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਸਵਰਣ ਸਿੰਘ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦੀ ਪ੍ਰਸੰਸਾ ਕੀਤੀ। ਨਤੀਜਿਆਂ ਵਿਚ ਮਾਨਸੀ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਪ੍ਰਿੰਸਪ੍ਰੀਤ ਕੌਰ ਨੇ 81.5 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪ੍ਰਭਜੋਤ ਕੌਰ ਨੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਕੋਆਰਡੀਨੇਟਰ ਪ੍ਰੋ. ਸੁਰੇਖਾ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹਨ। ਇਸ ਮੌਕੇ ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਵਨੀਤਾ, ਅਮਾਨਤ, ਯੂਨੀਕੇ ਥੌਮਸ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਨਵਜੀਤ ਕੌਰ ਆਦਿ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਨੇ ਉਮੀਦ ਜਤਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਲਜ ਦਾ ਨਾਮ ਰੋਸ਼ਨ ਕਰਦੇ ਰਹਿਣਗੇ।