ਨਰਸਿੰਗ ਅਸਿਸਟੈਂਟ ਭਾਗ-2 ਦੇ ਨਤੀਜੇ ਸ਼ਾਨਦਾਰ
ਸੰਤ ਕਬੀਰ ਕਾਲਜ, ਜ਼ੀਰਾ ਦੇ ਨਰਸਿੰਗ ਅਸਿਸਟੈਂਟ ਭਾਗ-2 ਦੇ ਨਤੀਜੇ ਸ਼ਾਨਦਾਰ
Publish Date: Sat, 04 Apr 2026 03:43 PM (IST)
Updated Date: Sat, 04 Apr 2026 03:46 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਸੰਤ ਕਬੀਰ ਕਾਲਜ ਜ਼ੀਰਾ ਦੇ ਨਰਸਿੰਗ ਅਸਿਸਟੈਂਟ ਭਾਗ-2 ਦੇ ਨਤੀਜੇ ਸ਼ਾਨਦਾਰ ਰਹੇ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਨਤੀਜੇ ਸੰਭਵ ਹੋਏ ਹਨ। ਨਤੀਜਿਆਂ ਅਨੁਸਾਰ ਗਗਨਦੀਪ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਵਨਪ੍ਰੀਤ ਕੌਰ ਨੇ 76 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਭਜੋਤ ਕੌਰ ਅਤੇ ਰਾਜਨ ਸਿੰਘ 75 ਪ੍ਰਤੀਸ਼ਤ ਅੰਕਾਂ ਨਾਲ ਤੀਜੇ ਸਥਾਨ ’ਤੇ ਰਹੇ। ਇਸ ਮੌਕੇ ਪ੍ਰਿੰਸੀਪਲ ਡਾ. ਵੀਰਪਾਲ ਕੌਰ ਅਤੇ ਡਾਇਰੈਕਟਰ ਸੁਖਦੇਵ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੋਆਰਡੀਨੇਟਰ ਆਸ਼ਾ ਵਿਨਾਇਕ ਅਤੇ ਸੁਰੇਖਾ ਨੇ ਦੱਸਿਆ ਕਿ ਕਾਲਜ ਦਾ ਸਟਾਫ਼ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਸਿਖਲਾਈ ਅਤੇ ਪ੍ਰੇਰਣਾ ਪ੍ਰਦਾਨ ਕਰਨ ਲਈ ਸਮਰਪਿਤ ਰਹਿੰਦਾ ਹੈ। ਇਸ ਮੌਕੇ ਸਟਾਫ਼ ਮੈਂਬਰ ਸਵਰਨ ਸਿੰਘ, ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ ਅਤੇ ਕਲਾਸ ਇੰਚਾਰਜ ਯੂਨੀਕੇ ਥੋਮਸ, ਅਮਾਨਤ, ਵਨੀਤਾ, ਜਸਪ੍ਰੀਤ ਕੌਰ, ਪਲਕ, ਰੋਮਨ, ਰਾਜਵਿੰਦਰ ਕੌਰ, ਕਮਲਜੀਤ ਸਿੰਘ, ਨਵਜੀਤ ਕੌਰ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਜਤਾਈ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਨਤੀਜੇ ਸੰਸਥਾ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਰਸਾਉਂਦੇ ਹਨ।