ਐੱਸਡੀਐੱਮ ਲਛਮਣ ਸਿੰਘ ਦਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਵਾਗਤ
ਐੱਸਡੀਐੱਮ ਲਛਮਣ ਸਿੰਘ ਦਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਵਾਗਤ
Publish Date: Wed, 06 May 2026 05:12 PM (IST)
Updated Date: Wed, 06 May 2026 05:14 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਸ਼ਹਿਰ ਵਿਚ ਨਵੇਂ ਤੈਨਾਤ ਐੱਸਡੀਐੱਮ ਲਛਮਣ ਸਿੰਘ ਪੀਸੀਐੱਸ ਦੇ ਚਾਰਜ ਸੰਭਾਲਣ ਉਪਰੰਤ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਅਤੇ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੀਸ਼ਦ ਦੇ ਮੈਂਬਰਾਂ ਨੇ ਨਾ ਸਿਰਫ਼ ਨਵੇਂ ਅਧਿਕਾਰੀ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ, ਸਗੋਂ ਸ਼ਹਿਰ ਦੇ ਵੱਖ-ਵੱਖ ਮਸਲਿਆਂ ਤੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਪ੍ਰੀਸ਼ਦ ਦੇ ਪ੍ਰਤੀਨਿਧੀਆਂ ਨੇ ਸ਼ਹਿਰ ਵਿੱਚ ਸਫਾਈ ਪ੍ਰਬੰਧ, ਟ੍ਰੈਫਿਕ ਦੀ ਸਮੱਸਿਆ, ਨਗਰ ਸੁਵਿਧਾਵਾਂ ਅਤੇ ਲੋਕ ਭਲਾਈ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਆਪਣੀ ਚਿੰਤਾ ਜਤਾਈ। ਇਸ ਦੌਰਾਨ ਐੱਸਡੀਐੱਮ ਲਛਮਣ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਤਿੰਦਰ ਸਚਦੇਵਾ ਸਟੇਟ ਕੋਆਰਡੀਨੇਟਰ, ਵਿਜੈ ਮੋਂਗਾ ਪ੍ਰਧਾਨ, ਵਿਪਿਨ ਸੇਠੀ ਸੀਨੀਅਰ ਵਾਈਸ ਪ੍ਰਧਾਨ, ਜੁਗਲ ਕਿਸ਼ੋਰ ਜੁਆਇੰਟ ਕੈਸ਼ੀਅਰ ਅਤੇ ਸੁਰਿੰਦਰ ਸਿੰਗਲਾ ਲੀਗਲ ਐਡਵਾਈਜ਼ਰ ਸਮੇਤ ਹੋਰ ਮੈਂਬਰ ਵੀ ਮੌਜ਼ੂਦ ਸਨ।