ਦਸਤਾਰ ਦੁਮਾਲਾ ਸਿਖਲਾਈ ਕੈਂਪ 1 ਜੂਨ ਤੋਂ ਪੀਰ ਮੁਹੰਮਦ ਵਿਖੇ
ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ 1 ਜੂਨ ਤੋਂ ਪੀਰ ਮੁਹੰਮਦ ਵਿਖੇ
Publish Date: Thu, 28 May 2026 03:53 PM (IST)
Updated Date: Fri, 29 May 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜ਼ਿ. ਪੰਜਾਬ ਵੱਲੋਂ ਘੱਲੂਘਾਰਾ 1984 ਦੇ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ, ਭੁਝੰਗੀਆਂ ਦੀ ਸ਼ਹਾਦਤ ਨੂੰ ਮਨਾਉਂਦਿਆਂ ਹੋਇਆਂ 1 ਜੂਨ ਤੋਂ 7 ਜੂਨ ਤੱਕ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੀਰ ਮੁਹੰਮਦ ਵਿਖੇ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਭਾਈ ਨਿੰਦਰਪਾਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਂਪ ਇਕ ਜੂਨ ਤੋਂ 6 ਜੂਨ ਤੱਕ ਸ਼ਾਮ 4.30 ਵਜੇ ਤੋਂ 6 ਵਜੇ ਤੱਕ ਲਗਾਇਆ ਜਾਵੇਗਾ। ਜਿਸ ਵਿਚ ਚੌਥੀ ਜਮਾਤ ਤੋਂ ਲੈ ਕੇ ਕਿਸੇ ਵੀ ਉਮਰ ਤੱਕ ਦਾ ਵੀਰ ਅਤੇ ਭੈਣ ਸਿਖਲਾਈ ਪ੍ਰਾਪਤ ਕਰ ਸਕਦਾ ਹੈ। ਇਹ ਕੈਂਪ ਬਿਲਕੁਲ ਫਰੀ ਹੋਵੇਗਾ। ਸਿਖਲਾਈ ਪ੍ਰਾਪਤ ਕਰਨ ਵਾਲੇ ਲੜਕੇ ਅਤੇ ਲੜਕੀਆਂ ਦਸਤਾਰ, ਦੁਮਾਲਾ, ਬਾਜ ਪਿਨ, ਸ਼ੀਸ਼ਾ ਆਪਣਾ ਲੈ ਕੇ ਆਉਣਗੇ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਰਹੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਭਾਈ ਸੁਖਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 7 ਤਰੀਕ ਨੂੰ ਸਵੇਰ ਦੇ ਸਮੇਂ 8 ਵਜੇ ਤੋਂ ਲੈ ਕੇ 11 ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਲਿਖਾਈ ਮੁਕਾਬਲੇ ਕਰਵਾਏ ਜਾਣਗੇ। ਸਿਖਲਾਈ ਪ੍ਰਾਪਤ ਅਤੇ ਜੇਤੂ ਬੱਚਿਆਂ ਨੂੰ ਆਕਰਸ਼ਿਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਲਈ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਭੇਜਣ ਲਈ ਬੇਨਤੀ ਕੀਤੀ। ਇਸ ਮੌਕੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਮਨਦੀਪ ਸਿੰਘ ਘੋਲੀਆਂ ਕਲਾਂ, ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਸਾਜਨ ਪ੍ਰੀਤ ਸਿੰਘ, ਵਜ਼ੀਰ ਸਿੰਘ ਆਸਲ, ਦਿਲਬਾਗ ਸਿੰਘ ਡੱਲ, ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਆਦਿ ਹਾਜ਼ਰ ਸਨ।