ਸ਼ਹੀਦ ਭਗਤ ਸਿੰਘ ਕਾਲਜ ਦੇ ਬੀਐੱਸਸੀ ਨਰਸਿੰਗ ਦੇ ਨਤੀਜੇ ਰਹੇ ਸ਼ਾਨਦਾਰ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਦੇ ਬੀਐੱਸਸੀ ਨਰਸਿੰਗ ਦੇ ਨਤੀਜੇ ਰਹੇ ਸ਼ਾਨਦਾਰ
Publish Date: Thu, 30 Apr 2026 04:44 PM (IST)
Updated Date: Thu, 30 Apr 2026 04:46 PM (IST)

- ਸੰਸਥਾਪਕ ਧਰਮਪਾਲ ਬਾਂਸਲ ਨੇ ਵਿਦਿਆਰਥੀਆਂ ਨੂੰ ‘ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ’ ਕਹਿ ਕੇ ਦਿੱਤੀ ਵਧਾਈ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਬੀਐੱਸਸੀ ਨਰਸਿੰਗ ਬੈਚ 2024-28 ਦੇ ਦੂਜੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਮੱਲਾਂ ਮਾਰ ਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰੀਖਿਆ ਨਤੀਜਿਆਂ ਵਿਚ ਸੰਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਅਤੇ ਰਸ਼ਿਕਾ ਪੁੱਤਰੀ ਸੁਰਿੰਦਰ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। ਨਵਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਦੂਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਸਿਮਰਨਜੀਤ ਕੌਰ ਪੁੱਤਰੀ ਯੁਗਰਾਜ ਸਿੰਘ, ਵੀਲੀਅਮ ਭੱਟੀ ਪੁੱਤਰ ਸੋਨੂੰ, ਗੁਰਪ੍ਰੀਤ ਕੌਰ ਪੁੱਤਰੀ ਅੰਗਰੇਜ ਸਿੰਘ ਅਤੇ ਹਰਮਨਦੀਪ ਕੌਰ ਪੁੱਤਰੀ ਕਿਰਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਫਲਤਾ ਹਾਸਲ ਕੀਤੀ। ਸੰਸਥਾ ਦੇ ਸੰਸਥਾਪਕ ਧਰਮਪਾਲ ਬਾਂਸਲ (ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ) ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ, ਜੋ ਇਨਸਾਨ ਨੂੰ ਦੁਨੀਆ ਵਿਚ ਗਿਆਨਵਾਨ ਬਣਾ ਕੇ ਅੱਗੇ ਵਧਣ ਦੇ ਕਾਬਲ ਬਣਾਉਂਦੀ ਹੈ। ਅਜੋਕੇ ਆਧੁਨਿਕ ਯੁੱਗ ਵਿਚ ਸਿੱਖਿਆ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹੀ ਹੈ, ਜਿਸ ਕਾਰਨ ਅੱਜ ਇਸ ਖੇਤਰ ਵਿਚ ਕਾਲਜ ਦੀ ਵੱਖਰੀ ਪਛਾਣ ਹੈ। ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ ਨੇ ਬੱਚਿਆਂ ਦੀ ਸਫਲਤਾ ਨੂੰ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਸਿੱਟਾ ਦੱਸਿਆ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਸਟਾਫ਼ ਨੂੰ ਭਵਿੱਖ ਵਿਚ ਹੋਰ ਵੀ ਬਿਹਤਰ ਨਤੀਜਿਆਂ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਇਹ ਕਾਲਜ ਪਿਛਲੇ 16 ਸਾਲਾਂ ਤੋਂ ਮੈਡੀਕਲ ਖੇਤਰ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਇਸ ਮੌਕੇ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿਯੰਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਕੋਮਲਜੀਤ ਕੌਰ, ਮਮਤਾ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ ਅਤੇ ਆਂਚਲ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।