ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਤਾਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਤਾਰ
Publish Date: Mon, 06 Apr 2026 03:23 PM (IST)
Updated Date: Mon, 06 Apr 2026 03:25 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮਿਹਨਤੀ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਦੀ ਮੁਹਿੰਮ ਤਹਿਤ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਿੰਗ ਦਾ ਵੱਡਾ ਵਿਸਤਾਰ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪਾਰਟੀ ਲਈ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨ ਆਗੂ ਰਮਨਦੀਪ ਸਿੰਘ ਭੁੱਲਰ ਨੂੰ ਐੱਸਓਆਈ ਮਾਲਵਾ ਜ਼ੋਨ-1 ਜਿਸ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਸ਼ਾਮਲ ਹਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ ਰਮਨਦੀਪ ਸਿੰਘ ਭੁੱਲਰ ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ਼ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ਨੇ ਭੁੱਲਰ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਣਨੀਤੀਆਂ ’ਤੇ ਚਰਚਾ ਕੀਤੀ। ਇਸ ਮੌਕੇ ਸੁਖਪਾਲ ਸਿੰਘ ਨੰਨੂੰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਰਮਨਦੀਪ ਸਿੰਘ ਭੁੱਲਰ ਦੀ ਨਿਯੁਕਤੀ ਨਾਲ ਫ਼ਿਰੋਜ਼ਪੁਰ ਦੇ ਨੌਜਵਾਨਾਂ ਨੂੰ ਵੱਡਾ ਮਾਣ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿਚ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਬਣਦਾ ਸਤਿਕਾਰ ਹਮੇਸ਼ਾ ਬਰਕਰਾਰ ਰਹੇਗਾ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਦਰਜ ਕਰਵਾ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੈ। ਇਸ ਮੌਕੇ ਯਾਦਵਿੰਦਰ ਸਿੰਘ ਮਾਹਲਾ, ਮਨਜਿੰਦਰ ਸਿੰਘ, ਦਲੇਰ ਸਿੰਘ, ਸਾਹਿਬ ਸਿੰਘ, ਵਰਿੰਦਰ ਸਿੰਘ, ਮਨਵਿੰਦਰ ਸਿੰਘ, ਆਸ਼ੀਸ਼ ਅਟਵਾਲ, ਲਖਬੀਰ ਸਿੰਘ ਉੱਪਲ ਸਰਕਲ ਪ੍ਰਧਾਨ, ਦੇਸ ਰਾਜ, ਮਨੋਹਰ ਲਾਲ, ਬਲਕਾਰ ਢਿੱਲੋਂ, ਸੁਬੇਗ ਸਿੰਘ ਧੀਰਾ ਘਾਰਾ, ਸਾਹਬ ਸਿੰਘ ਟੱਲੀ ਗੁਲਾਮ, ਬਿੱਟੂ ਨਿਹਾਲਾ ਲਵੇਰਾ ਅਤੇ ਗਿੱਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।