2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਸਰਕਾਰ: ਸੁਖਪਾਲ ਸਿੰਘ ਨੰਨੂ

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਵੱਲੋਂ ਆਰਿਫ ਕੇ ਵਿਖੇ ਸਿਟੀ ਪ੍ਰੈਸ ਕਲੱਬ ਨਾਲ ਪ੍ਰੈਸ ਕਾਨਫਰੰਸ ਕੀਤੀ ਗਈ, ਜਿੱਥੇ ਉਨ੍ਹਾਂ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਹੋਏ ਕੰਮਾਂ ਬਾਰੇ ਦੱਸਿਆ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਪੱਟੀ ਫਿਰੋਜ਼ਪੁਰ ਰੋਡ ਤੇ ਪਿੰਡ ਬੰਡਾਲਾ ਕੋਲ ਸਤਲੁਜ ਦਰਿਆ ਤੇ ਬਣਾਏ ਗਏ ਪੁਲ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਆਰਾ ਇਹ ਪੁਲ ਬਣਾਇਆ ਗਿਆ ਸੀ, ਜਿਸ ਨਾਲ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਇਲਾਕੇ ਨੂੰ ਆਰਥਿਕ ਤੌਰ ’ਤੇ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਿਆਦਾਤਰ ਸੜਕਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਆਰਾ ਹੀ ਬਣਾਈਆਂ ਗਈਆਂ ਹਨ, ਜਿੰਨੇ ਵੀ ਵਿਕਾਸ ਤੇ ਪ੍ਰੋਜੈਕਟ ਪੰਜਾਬ ਵਿਚ ਆਏ ਹਨ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਆਰਾ ਹੀ ਲਿਆਂਦੇ ਗਏ ਹਨ। ਕਿਸਾਨਾਂ ਨੂੰ ਮੋਟਰਾਂ ਦੇ ਕਨੈਕਸ਼ਨ ਦੇਣਾ, ਮੰਡੀਆਂ ਦਾ ਵਧੀਆ ਪ੍ਰਬੰਧ, ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ, ਕਿਸਾਨਾਂ ਦੇ ਖੇਤਾਂ ਦੇ ਟਿਊਬਵੈਲਾਂ ਦੇ ਬਿੱਲ ਮਾਫ ਕਰਨੇ, ਕਿਸਾਨਾਂ ਲਈ ਖੇਤਾਂ ਵਾਲੀ ਬਿਜਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਕੰਮ, ਸਕੂਲਾਂ ਵਿਚ ਪੜ੍ਹਦੀਆਂ ਬੱਚੀਆਂ ਨੂੰ ਸਾਈਕਲ ਵੰਡਣੇ ਆਦਿ ਕੰਮ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਆਰਾ ਹੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਸਰਕਾਰਾਂ ਨੇ ਜਨਤਾ ਦੀ ਭਲਾਈ ਲਈ ਨਵੇਂ ਕੰਮ ਤਾਂ ਕੀ ਕਰਨੇ ਸੀ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੁਆਰਾ ਕੰਮ ਸ਼ੁਰੂ ਕੀਤੇ ਗਏ ਸਨ, ਉਹ ਵੀ ਬੰਦ ਕਰ ਦਿੱਤੇ ਗਏ। ਜਿਸ ਨਾਲ ਲੋਕਾਂ ਵਿਚ ਇਨ੍ਹਾਂ ਪਾਰਟੀਆਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਕਿ 2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ।