ਮਖੂ ਬਾਜ਼ਾਰ ’ਚ ਦਿਨ-ਦਿਹਾੜੇ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ ’ਚ ਸਨਸਨੀ
ਗੋਲੀਆਂ ਲੱਗਣ ਕਾਰਨ ਗੁਰਚਰਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ।
Publish Date: Mon, 01 Jun 2026 02:55 PM (IST)
Updated Date: Mon, 01 Jun 2026 02:57 PM (IST)
ਸਟਾਫ ਰਿਪੋਰਟਰ , ਪੰਜਾਬੀ ਜਾਗਰਣ, ਮਖੁ/ ਫ਼ਿਰੋਜ਼ਪੁਰ; ਮਖੂ ਦੇ ਮੁੱਖ ਬਾਜ਼ਾਰ ਵਿਚ ਹਥਿਆਰਬੰਦ ਹਮਲਾਵਰਾਂ ਨੇ ਸੋਮਵਾਰ ਦੁਪਹਿਰ ਇੱਕ ਨੌਜਵਾਨ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ। ਵਾਰਦਾਤ ਮਖੂ ਦੇ ਸਭ ਤੋਂ ਰੁੱਝੇ ਹੋਏ ਬਾਜ਼ਾਰ ਦੀ ਹੈ , ਜਿੱਥੇ ਦਿਨ-ਦਿਹਾੜੇ ਇੱਕ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਖੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਕਾਰੋਬਾਰੀ ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ। ਇਸੇ ਦੌਰਾਨ ਅਚਾਨਕ ਆਏ ਹਥਿਆਰਬੰਦ ਬਦਮਾਸ਼ਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਕਾਰਨ ਗੁਰਚਰਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦਰਦਨਾਕ ਕਾਰੇ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਵਿਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਬਾਜ਼ਾਰ ਬੰਦ ਕਰਕੇ ਪ੍ਰਸ਼ਾਸਨ ਦੇ ਖਿਲਾਫ ਧਰਨਾ ਲਗਾ ਦਿੱਤਾ । ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।