‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਸਲੋਗਨ ਤੇ ਪੇਂਟਿੰਗ ਮੁਕਾਬਲੇ
‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਸਲੋਗਨ ਅਤੇ ਪੇਂਟਿੰਗ ਮੁਕਾਬਲੇ
Publish Date: Thu, 10 Apr 2025 04:31 PM (IST)
Updated Date: Fri, 11 Apr 2025 04:04 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲਈ ਵਿਦਿਆਰਥੀਆਂ ਦੇ ਸਲੋਗਨ ਤੇ ਪੇਂਟਿੰਗ ਮੁਕਾਬਲੇ ਕਰਵਾਏ, ਜਿਸ ਤਹਿਤ ਸਰਕਾਰੀ ਹਾਈ ਸਕੂਲ ਜੀਵਾਂ ਅਰਾਈ, ਸਰਕਾਰੀ ਮਿਡਲ ਸਕੂਲ ਸੱਦੂ ਸ਼ਾਹ ਵਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਵਿਦਿਆਰਥੀਆਂ ਨੇ ਪੇਂਟਿੰਗ ਤੇ ਸਲੋਗਨ ਰਾਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਖ਼ੁਦ ਦੂਰ ਰਹਿ ਕੇ ਅਤੇ ਹੋਰਨਾਂ ਨੂੰ ਵੀ ਦੂਰ ਰਹਿਣ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁੱਕੀ ਗਈ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸਕੂਲਾਂ ’ਚ ਲਗਾਤਾਰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਇੱਕ ਚੰਗੀ ਸੇਧ ਦਿੱਤੀ ਜਾ ਸਕੇ ਅਤੇ ਉਹ ਆਪ ਵੀ ਜਾਗਰੂਕ ਹੋ ਕੇ ਦੂਸਰਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰ ਸਕਣ। ਇਸ ਮੌਕੇ ਜੀਵਾਂ ਅਰਾਈ ਸਕੂਲ ਮੁੱਖੀ ਸਾਰਿਕਾ, ਨੋਡਲ ਇੰਚਾਰਜ਼ ਬਲਵਿੰਦਰ ਸਿੰਘ ਡੀਪੀਈ ਅਤੇ ਸਹਾਇਕ ਨੋਡਲ ਇੰਚਾਰਜ਼ ਵਿਸ਼ਾਲ ਚਲਾਨਾ ਕੰਪਿਊਟਰ ਫੈਕਲਟੀ, ਮੈਥ ਮਿਸਟ੍ਰੈੱਸ ਮਿਸ ਪ੍ਰਿੰਕਾ ਹਾਜ਼ਰ ਸਨ।