ਪੰਜਾਬ ਭਾਜਪਾ ਪ੍ਰਧਾਨ ਜਾਖੜ ਨਾਲ ਸੰਗਠਨ ਤੇ ਨਗਰ ਕੌਂਸਲ ਚੋਣਾਂ ਸਬੰਧੀ ਚਰਚਾ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨਾਲ ਸੰਗਠਨ ਤੇ ਨਗਰ ਕੌਂਸਲ ਚੋਣਾਂ ਸਬੰਧੀ ਵਿਸ਼ੇਸ਼ ਚਰਚਾ
Publish Date: Sun, 10 May 2026 05:09 PM (IST)
Updated Date: Sun, 10 May 2026 05:12 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ: ਸੁਨੀਲ ਜਾਖੜ ਨੇ ਆਪਣੇ ਜੱਦੀ ਪਿੰਡ ਪੰਜਕੋਸੀ ਦੇ ਦੌਰੇ ਦੌਰਾਨ ਪਾਰਟੀ ਆਗੂਆਂ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਸ਼ੇਸ਼ ਚਰਚਾ ਕੀਤੀ।ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ, ਭਾਜਪਾ ਪੰਜਾਬ ਆਲ ਸੈੱਲ ਦੇ ਇੰਚਾਰਜ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੰਜਮ ਕਾਮਰਾ ਸਮੇਤ ਹੋਰ ਪਾਰਟੀ ਅਹੁਦੇਦਾਰ ਮੌਜੂਦ ਰਹੇ। ਚਰਚਾ ਦੌਰਾਨ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ ਕਰਨ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਨੀਲ ਜਾਖੜ ਨੇ ਪਾਰਟੀ ਅਧਿਕਾਰੀਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਅਤੇ ਰੰਜਮ ਕਾਮਰਾ ਨੇ ਵਿਸ਼ਵਾਸ ਜਤਾਇਆ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ ਅਤੇ ਵਰਕਰਾਂ ਦੇ ਸਹਿਯੋਗ ਨਾਲ ਸ਼ਾਨਦਾਰ ਪ੍ਰਦਰਸ਼ਨ ਕਰੇਗੀ।