ਰੇਡੀਐਂਟ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ
ਰੇਡੀਐਂਟ ਪਬਲਿਕ ਸਕੂਲ ਵਿੱਚ ਮਾਂ ਦਿਵਸ ਮੌਕੇ ਵਿਸ਼ੇਸ਼ ਸਮਾਗਮ
Publish Date: Sat, 09 May 2026 03:12 PM (IST)
Updated Date: Sat, 09 May 2026 03:14 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹੂਆਣਾ ਬੋਦਲਾ ਵਿੱਚ ਮਾਂ ਦਿਵਸ ਮਨਾਇਆ ਗਿਆ। ਸਕੂਲ ਦੇ ਐਗਜ਼ਿਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਮਾਂ ਪਰਿਵਾਰ ਦੀ ਮਜ਼ਬੂਤ ਨੀਂਹ ਹੁੰਦੀ ਹੈ। ਮਾਂ ਦਾ ਪਿਆਰ ਨਿਸ਼ਕਾਮ ਅਤੇ ਬੇਮਿਸਾਲ ਹੁੰਦਾ ਹੈ। ਪ੍ਰਿੰਸੀਪਲ ਨੀਤੀ ਸਿੰਘ ਨੇ ਕਿਹਾ ਕਿ ਮਾਂ ਦੀ ਜਗ੍ਹਾ ਦੁਨੀਆ ਵਿੱਚ ਕੋਈ ਨਹੀਂ ਲੈ ਸਕਦਾ। ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਮਾਂ ਬੱਚੇ ਦੀ ਜ਼ਿੰਦਗੀ ਦਾ ਪਹਿਲਾ ਸਕੂਲ ਹੁੰਦੀ ਹੈ। ਮਾਂ ਹੀ ਬੱਚੇ ਨੂੰ ਚੰਗੇ ਅਤੇ ਮੰਦੇ ਦੀ ਪਹਿਚਾਣ ਕਰਵਾਉਂਦੀ ਹੈ। ਸਮਾਗਮ ਦੌਰਾਨ ਮਾਵਾਂ ਲਈ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਭ ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।