ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨ ਸਾਡੇ ਅਸਲ ਹੀਰੋ ਹਨ : ਡਾ. ਧਮੀਜਾ
ਰੇਡੀਐਂਟ ਪਬਲਿਕ ਸਕੂਲ ਵਿਖੇ ਸ਼ਹੀਦਾਂ ਨੂੰ ਨਮਨ ਕਰਦਿਆਂ ਵਿਸ਼ੇਸ਼ ਸਮਾਗਮ ਆਯੋਜਿਤ
Publish Date: Mon, 11 May 2026 06:38 PM (IST)
Updated Date: Mon, 11 May 2026 06:39 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ, ਫਾਜ਼ਿਲਕਾ:ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰੇਡੀਐਂਟ ਪਬਲਿਕ ਸਕੂਲ, ਮਾਹੂਆਣਾ ਬੋਦਲਾ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਆਯੋਜਿਤ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਐਗਜ਼ਿਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨ ਸਾਡੇ ਅਸਲ ਹੀਰੋ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਪ੍ਰੇਰਣਾ ਸਰੋਤ ਹੈ ਅਤੇ ਹਰ ਵਿਦਿਆਰਥੀ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ।ਸਕੂਲ ਦੀ ਪ੍ਰਿੰਸੀਪਲ ਨੀਤੀ ਸਿੰਘ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦਾ ਨਵਾਂ ਯੁੱਗ ਸਾਨੂੰ ਏਕਤਾ ਅਤੇ ਸਾਵਧਾਨੀ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ, ਕਿਉਂਕਿ ਉਨ੍ਹਾਂ ਦੀ ਕੁਰਬਾਨੀ ਸਾਡੇ ਅੰਦਰ ਸੇਵਾ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਜਿਉਂਦਾ ਰੱਖਦੀ ਹੈ। ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਭਰੇ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਪ੍ਰੇਮ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਿਰਫ਼ ਸੈਨਿਕਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਸੰਕਲਪ ਲਿਆ। ਪੂਰਾ ਸਕੂਲ ਪਰਿਸਰ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਦਿਖਾਈ ਦਿੱਤਾ।