ਗਰਭਵਤੀ ਔਰਤਾਂ ਦੀ ਜਾਂਚ ਲਈ ਸਪੈਸ਼ਲ ਆਊਟ ਰੀਚ ਕੈਂਪ ਲਾਇਆ
ਗਰਭਵਤੀ ਔਰਤਾਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਪੈਸ਼ਲ ਆਊਟ ਰੀਚ ਕੈਂਪ ਲਗਾਇਆ
Publish Date: Thu, 29 Jan 2026 04:13 PM (IST)
Updated Date: Fri, 30 Jan 2026 04:04 AM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ: ਡਾਇਰੈਕਟਰ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਸਿਹਤ ਵਿਭਾਗ ਮਮਦੋਟ ਵੱਲੋਂ ਪਿੰਡ ਬਾਰੇ ਕੇ, ਗੱਟੀ ਰਾਜੋ ਕੇ ਅਤੇ ਭਾਨੇ ਵਾਲੇ ਵਿਖੇ ਗਰਭਵਤੀ ਔਰਤਾ ਦੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿੰਮ ਹੇਠ ਸਪੈਸ਼ਲ ਆਊਟ ਰੀਚ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ ਭਾਨੇ ਵਾਲਾ ਵਿਖੇ ਪਹੁੰਚ ਕੇ ਮੈਡੀਕਲ ਕੈਂਪ ਦੀ ਜਾਂਚ ਕੀਤੀ। ਇਸ ਮੌਕੇ ਸਿਵਲ ਸਰਜਨ ਵੱਲੋ ਕੈਂਪ ਵਿਚ ਜਾਂਚ ਕਰਵਾਉਣ ਆਈਆਂ ਗਰਭਵਤੀ ਔਰਤਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਗੱਲ ਕੀਤੀ ਅਤੇ ਗਰਭਵਤੀ ਔਰਤਾਂ ਨੂੰ ਫਲ ਫਰੂਟ ਵੰਡੇ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਹੈੱਲਥ ਮੈਡੀਕਲ ਅਫ਼ਸਰ ਡਾ. ਮਨਮੀਤ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਮੌਜ਼ੂਦ ਸਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰੇਖਾ ਭੱਟੀ ਨੇ ਕਿਹਾ ਕਿ ਇਸ ਕੈਂਪ ਦਾ ਮਕਸਦ ਸਰਹੱਦੀ ਪਿੰਡਾਂ ’ਚ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖ਼ਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਮਾਂ ਅਤੇ ਨਵਜੰਮਾ ਬੱਚਾ ਦੋਵੇਂ ਤੰਦਰੁਸਤ ਹੋਣ। ਇਸ ਮੌਕੇ ਬਲਾਕ ਐਜੂਕੇਟਰ ਅਮਨ ਕੰਬੋਜ਼, ਸੀਐੱਚਓ ਰਮਨ ਕੌਰ, ਮ.ਪ.ਹ.ਵ (ਫੀ) ਪੂਨਮ, ਆਸ਼ਾ ਵਰਕਰ ਤੇ ਲੋਕ ਹਾਜ਼ਰ ਸਨ।