ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਨਤੀਜਾ ਰਿਹਾ ਸ਼ਾਨਦਾਰ
ਦਸਵੀਂ ਦੇ ਨਤੀਜਿਆਂ ਵਿਚ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜੀਰਾ ਦਾ ਦਬਦਬਾ
Publish Date: Tue, 12 May 2026 04:34 PM (IST)
Updated Date: Tue, 12 May 2026 04:36 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੋਰਡ ਪ੍ਰੀਖਿਆਵਾਂ ਵਿੱਚ ਹਰਸਿਮਰਤ ਸਿੰਘ ਨੇ 614/ 650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਗੁਰਨੂਰ ਸਿੰਘ ਨੇ 603/650 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਮਨਪ੍ਰੀਤ ਕੌਰ ਨੇ 601/650 ਅਤੇ ਮੋਨਿਕਾ ਨੇ 601/650 ਅੰਕ ਹਾਸਲ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਸਕੂਲ ਦੇ 29 ਵਿਦਿਆਰਥੀਆਂ ਵਿੱਚੋਂ 10 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ। ਮੈਨੇਜਰ ਹਰੀਸ਼ ਜੈਨ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਅਥਕ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਭਰੋਸੇ ਦਾ ਨਤੀਜਾ ਹਨ। ਐਕਟਿਵ ਮੈਨੇਜਰ ਅਰਚਨਾ ਜੈਨ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਉੱਚ ਸੰਸਕਾਰ ਦੇਣ ਲਈ ਵਚਨਬੱਧ ਹੈ। ਪ੍ਰਿੰਸੀਪਲ ਕਿਰਨ ਅਗਰਵਾਲ ਤੇ ਡਾ. ਸ਼ਾਲੂ ਸੂਦ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।