ਸੇਂਟ ਮੈਰਿਜ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਸੈਂਟ ਮੈਰਿਜ ਹਾਈ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 05 May 2026 05:32 PM (IST)
Updated Date: Tue, 05 May 2026 05:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਆਈਸੀਐੱਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ’ਚ ਸੇਂਟ ਮੈਰੀਜ ਹਾਈ ਸਕੂਲ ਮੱਖੂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਡਾਇਰੈਕਟਰ ਫਾਦਰ ਸਨੀ ਜੇਮਸ, ਪ੍ਰਿੰਸੀਪਲ ਸਿਸਟਰ ਰੀਟਾ ਗ੍ਰੇਸ ਵੱਲੋ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ ਹਨ। ਸਕੂਲ ਸਟਾਫ ਦਾ ਕਹਿਣਾ ਹੈ ਕਿ ਇਹ ਨਤੀਜਾ ਸਕੂਲ ਪਰਿਵਾਰ ਦੀ ਇੱਕਠੀ ਮਿਹਨਤ ਦਾ ਨਤੀਜਾ ਹੈ। ਦਸਵੀਂ ਜਮਾਤ ਦੇ ਨਤੀਜੇ ਵਿੱਚ ਜੈਦੀਪ ਸਿੰਘ 96.2 ਪ੍ਰਤੀਸ਼ਤ ਪ੍ਰਾਪਤ ਕਰ ਪਹਿਲਾਂ, ਮਾਨਿਕਾ ਆਹੂਜਾ ਵੱਲੋਂ 92 ਪ੍ਰਤੀਸ਼ਤ ਦੂਜਾ ਅਤੇ ਅਮਨਦੀਪ ਕੌਰ ਨੇ 87.4 ਪ੍ਰਤੀਸ਼ਤ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਮੌਕੇ ਸਕੂਲ ਡਾਇਰੈਕਟਰ ਫਾਦਰ ਸੰਨੀ ਜੇਮਸ ਅਤੇ ਪ੍ਰਿੰਸੀਪਲ ਸਿਸਟਰ ਗ੍ਰੇਸ ਨੇ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਹੋਰ ਮਿਹਨਤ ਕਰਨ ਅਤੇ ਅੱਗੇ ਵੱਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿੰਦਗੀ ਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣ ਅਤੇ ਸੁਪਨੇ ਸਾਕਾਰ ਕਰਨ ਲਈ ਪੜ੍ਹਾਈ ਬਹੁਤ ਜਰੂਰੀ ਹੈ।