ਗੁਰਮਤਿ ਗਿਆਨ ਪ੍ਰੀਖਿਆ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਗੁਰਮਤਿ ਗਿਆਨ ਦੇ ਇਮਤਿਹਾਨ ਵਿਚ ਵਿਦਿਆਰਥੀਆਂ ਦੀ ਸ਼ਾਨਦਾਰ ਕਾਮਯਾਬੀ
Publish Date: Mon, 02 Feb 2026 04:28 PM (IST)
Updated Date: Mon, 02 Feb 2026 04:28 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ: ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਗੁਰਮਤਿ ਗਿਆਨ ਦੇ ਇਮਤਿਹਾਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਇਸ ਮੌਕੇ ਤੇ ਕਿਹਾ ਕਿ ਨੈਤਿਕ ਸਿੱਖਿਆ ਵਿਦਿਆਰਥੀਆਂ ਦੇ ਚਰਿੱਤਰ, ਅਨੁਸ਼ਾਸਨ ਅਤੇ ਜੀਵਨ ਮੁੱਲਾਂ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਮਾਰਗਦਰਸ਼ਨ ਦੀ ਪ੍ਰਸੰਸਾ ਕੀਤੀ।ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਉਪਲਬੱਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਅਜਿਹੇ ਨਤੀਜੇ ਸਕੂਲ ਦੇ ਸਿੱਖਿਆਕ ਮਾਹੌਲ ਅਤੇ ਸਾਂਝੀ ਮਿਹਨਤ ਦਾ ਸਪਸ਼ਟ ਸਬੂਤ ਹਨ। ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਫਲ ਆਯੋਜਨ ਲਈ ਕੋਆਰਡੀਨੇਟਰ ਅਭੈ ਬਜਾਜ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਨੇ ਪੂਰੇ ਮਨੋਯੋਗ ਨਾਲ ਤਿਆਰੀ ਕਰਕੇ ਇਹ ਕਾਮਯਾਬੀ ਹਾਸਲ ਕੀਤੀ ਹੈ। ਗੁਰਮਤਿ ਗਿਆਨ ਦੇ ਅਧਿਆਪਕ ਮੰਗਲ ਸਿੰਘ ਅਤੇ ਕਰਮਜੀਤ ਕੌਰ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਉੱਤਮ ਨਤੀਜੇ ਪ੍ਰਾਪਤ ਕੀਤੇ। ਇਸ ਮੌਕੇ ਨਵਨੀਤ ਕੌਰ, ਅੰਮ੍ਰਿਤ ਸੰਧੂ, ਸੁਖਮੀਤ, ਰਿਹਾਨ ਕੰਬੋਜ਼, ਪ੍ਰਯਾਗ, ਗੁਰਸਹਿਜ ਸਿੰਘ, ਗੁਣਤਾਜ ਸਿੰਘ, ਗੁਰਸ਼ਰਨ ਸਿੰਘ, ਜਤਿੰਦਰ ਸਿੰਘ, ਡੇਜ਼ੀ, ਸੁਖਪ੍ਰੀਤ ਸਿੰਘ, ਅਗਮਪ੍ਰੀਤ ਕੌਰ, ਅਰਮਾਨਦੀਪ ਕੌਰ, ਹਰਮਨਦੀਪ ਕੌਰ ਅਤੇ ਸਹਿਜਵੀਰ ਸਿੰਘ ਦੇ ਪ੍ਰਦਰਸ਼ਨ ਨੂੰ ਵਿਸ਼ੇਸ਼ ਤੌਰ ’ਤੇ ਸਰਾਹਿਆ ਗਿਆ।