ਗੱਤਕਾ ਮੁਕਾਬਲੇ ’ਚ ਮਾਤਾ ਸਾਹਿਬ ਕੌਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਗੱਤਕਾ ਮੁਕਾਬਲੇ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 06 May 2026 05:13 PM (IST)
Updated Date: Wed, 06 May 2026 05:14 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਬਾਬਾ ਫਰੀਦ ਗੁਰੂਕੁਲ ਕਾਲਜ, ਕੋਟਕਪੂਰਾ (ਜ਼ਿਲ੍ਹਾ ਫਰੀਦਕੋਟ) ਵਿੱਚ ਹੋਏ ਗੱਤਕਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਫਰੀ ਸਟਿਕ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ, ਜਿਸ ਵਿਚ ਜਪਨੀਤ ਕੌਰ (ਕਲਾਸ 7ਵੀਂ) ਅਤੇ ਸੁਖਮਨਪ੍ਰੀਤ ਕੌਰ (ਕਲਾਸ 8ਵੀਂ) ਸ਼ਾਮਲ ਸਨ। ਇਸੇ ਤਰ੍ਹਾਂ ਅੰਡਰ-19 ਸਿੰਗਲ ਸਟਿਕ ਟੀਮ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ਵਿਚ ਸ਼ਗੁਨਵੀਰ ਕੌਰ (ਕਲਾਸ 11ਵੀਂ) ਅਤੇ ਮਨਰੂਪ ਕੌਰ (ਕਲਾਸ 11ਵੀਂ) ਨੇ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਸਾਡੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥੀਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਇਹ ਜਿੱਤ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਦੀ ਹੈ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ’ਤੇ ਕੋਚ ਸਵਰਨ ਸਿੰਘ ਅਤੇ ਸਬੰਧਤ ਕੋਆਰਡੀਨੇਟਰਾਂ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ। ਸਕੂਲ ਪਰਿਵਾਰ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।